ਹੁਸ਼ਿਆਰਪੁਰ: ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਅਮਰਜੈਂਸੀ ਵਾਰਡ ਦਾ ਉਦਘਾਟਨ ਸਿਵਲ ਹਸਪਤਾਲ ਦੀ ਸਟਾਫ਼ ਨਰਸ ਰੂਬੀ ਕੋਲੋ ਕੈਬਿਨਟ ਮੰਤਰੀ ਸ਼ੁੰਦਰ ਸ਼ਾਮ ਅਰੋੜਾ(Cabinet Minister Shundar Sham Arora) ਨੇ ਕਰਵਾਇਆ। ਕੈਬਿਨਟ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ।
ਇਸੇ ਕੜੀ ’ਚ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਚ ਹਰ ਬੁਨਿਆਦੀ ਤੇ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਸਿਵਲ ਸਰਜਨ ਡਾ ਰਣਜੀਤ ਸਿੰਘ ਘੋਤੜਾ,ਮੇਅਰ ਸੁਰਿੰਦਰ ਕੁਮਾਰ,ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਆਦਿ ਹਾਜਰ ਸਨ।
ਹੁਸ਼ਿਆਰਪੁਰ ਵਿੱਚ ਹੋਇਆ ਅਮਰਜੈਂਸੀ ਵਾਰਡ ਦਾ ਉਦਘਾਟਨ ਕੈਬਿਨਟ ਮੰਤਰੀ ਪੰਜਾਬ ਸ਼ੁੰਦਰ ਸ਼ਾਮ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਿਦਆ ਦੱਸਿਆ ਕਿ ਅਮਰਜੈਂਸੀ ਵਾਰਡ ਦਾ ਦੌਰਾ ਕੀਤਾ ਅਤੇ ਸਿਵਲ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਮਰਜੈਂਸੀ ਵਾਰਡ ਦੇ ਨਵੀਨੀਕਰਨ ਲਈ ਵਧਾਈ ਦਿੱਤੀ। ਉਦਯੋਗ ਮੰਤਰੀ ਨੇ ਦੱਸਿਆ ਕਿ 30 ਲੱਖ ਰੁਪਏ ਦੀ ਲਾਗਤ ਨਾਲ ਅਮਰਜੈਂਸੀ ਵਾਰਡ ਦਾ ਨਵੀਨੀਕਰਨ ਕਰਵਾਇਆ ਗਿਆ ਹੈ।
ਜਿਸ ਵਿਚ ਲੋਕਾਂ ਦੀ ਸਿਹਤ ਸੁਵਿਧਾ ਨੂੰ ਦੇਖਦੇ ਹੋਏ ਹਰ ਅਤਿ-ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਮਰਜੈਂਸੀ ਵਾਰਡ ਵਿਚ ਪਹਿਲਾਂ 6-8 ਬੈੱਡ ਦੀ ਵਿਵਸਥਾ ਸੀ, ਜਿਸ ਨੂੰ ਵਧਾ ਕੇ ਹੁਣ 18 ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਾਰਡ ਵਿਚ ਈ.ਸੀ.ਜੀ. ਅਤੇ ਪੋਰਟੇਬਲ ਐਕਸਰੇ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅਮਰਜੈਂਸੀ ਵਾਰਡ ਦੇ ਓਪਰੇਸ਼ਨ ਥੀਏਟਰ ਵਿਚ ਵੀ ਆਧੁਨਿਕ ਟੇਬਲ ਅਤੇ ਲਾਈਟਸ ਵੀ ਵਿਵਸਥਾ ਕੀਤੀ ਗਈ ਹੈ ਅਤੇ ਪੂਰਾ ਵਾਰਡ ਏਅਰਕੰਡੀਸ਼ਨ ਹੈ।
ਇਹ ਵੀ ਪੜ੍ਹੋਂ:ਗੁਜਰਾਤ ਦੇ ਨਵੇਂ ਮੁੱਖ ਮੰਤਰੀ ਚੋਣ ਨੂੰ ਲੈਕੇ ਭਾਜਪਾ ਦੀ ਤਿਆਰੀ