ਹੁਸ਼ਿਆਰਪੁਰ:ਪੰਜਾਬ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਪੋ-ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇੱਕ ਪਾਸੇ ਜਿੱਥੇ ਪਿਛਲੇ ਲੰਬੇ ਸਮੇਂ ਤੋਂ ਅਧਿਆਪਕ (Teachers) ਪੰਜਾਬ ਸਰਕਾਰ (Government of Punjab) ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਪਾਵਰਕਾਮ ਦੇ ਮੁਲਾਜ਼ਮ ਤੇ ਪੈਨਸ਼ਨਰਾਂ ਵੱਲੋਂ ਵੀ ਆਪਣੀਆਂ ਮੰਗਾਂ ਨੂੰ ਲੈਕੇ ਲਗਾਤਾਰ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਸ਼ਿਆਰਪੁਰ (Hoshiarpur) ਵਿੱਚ ਪਿਛਲੇ ਕਈ ਦਿਨਾਂ ਤੋਂ ਪਾਵਰਕਾਮ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ (Government of Punjab) ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ (Government of Punjab) ਦਾ ਪੁਤਲਾ ਫੂਕਿਆ ਗਿਆ ਹੈ ਅਤੇ ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਆਗੂਆਂ ਨੇ ਬਿਜਲੀ ਮੁਲਾਜ਼ਮਾਂ ਦੇ 1-12-2011 ਤੋਂ ਪੇ ਬੈਂਡ ਅਤੇ 1-1-2016 ਤੋਂ ਪੇ ਸਕੇਲਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਬਿਜਲੀ ਮੈਨੇਜਮੈਂਟ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਪੇਅ ਬੈਂਡ ਦੇ ਹੱਕ ਦੇਣ ਤੋਂ ਵਾਂਝੇ ਰੱਖਿਆ ਹੋਇਆ ਹੈ, ਜਦਕਿ ਪੰਜਾਬ ਸਰਕਾਰ ਵੱਲੋਂ ਇਹ ਪੇਅ ਬੈਂਸ ਆਪਣੇ ਮੁਲਾਜ਼ਮਾਂ (Employees) ਨੂੰ ਦਿੱਤਾ ਗਿਆ ਹੈ, ਪਰ ਬਿਜਲੀ ਮੈਨੇਜਮੈਂਟ ਦੇ ਅੜੀਅਲ ਵਤੀਰੇ ਕਾਰਨ ਅਤੇ ਟਾਲ-ਮਟੋਲ ਦੀ ਨੀਤੀ ਕਾਰਨ ਬਿਜਲੀ ਮੁਲਾਜ਼ਮ 10 ਸਾਲ ਤੋਂ ਇਸ ਦੀ ਪ੍ਰਾਪਤੀ ਵਾਸਤੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ।