ਹੁਸ਼ਿਆਰਪੁਰ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਹਲਕਾ ਮੁਕੇਰੀਆਂ ਵਿਖੇ ਹਰਸਾ ਮਾਨਸਰ ਟੋਲ ਪਲਾਜ਼ਾ ‘ਤੇ ਪਹੁੰਚੇ। ਇਸ ਟੋਲ ਪਲਾਜ਼ਾ ‘ਤੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦਾ ਇਹ ਧਰਨਾ ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਹੈ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਬੈਠੇ ਹਨ।
ਧਰਨੇ ਵਿੱਚ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਇਨ੍ਹਾਂ ਕਿਸਾਨਾਂ ਦੀ ਹੌਂਸਲਾ ਵਜਾਈ ਕੀਤੀ। ਇਸ ਮੌਕੇ ਗੁਰਨਾਮ ਸਿੰਘ ਚੜੂਨੀ ਵੱਲੋਂ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਨੂੰ ਚਲਾਉਣ ਵਿੱਚ ਬੂਰੀ ਤਰ੍ਹਾਂ ਫੇਲ੍ਹ ਸਾਬਿਤ ਹੋ ਰਹੀ ਹੈ।
ਹੁਸ਼ਿਆਰਪੁਰ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਧਰਨੇ ਵਿੱਚ ਡਟੇ ਰਹਿਣ ਦੀ ਵੀ ਅਪੀਲ ਕੀਤੀ। ਨਾਲ ਹੀ ਚੜੂਨੀ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਕਿਸਾਨੀ ਅੰਦੋਲਨ ਵਿੱਚ ਅੱਗੇ ਆਉਣ ਵੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀਂ ਹੁਣ ਇੱਕਠੇ ਹੋ ਕੇ ਨਾ ਲੜੇ ਤਾਂ ਆਉਣ ਵਾਲੇ ਸਮੇਂ ਵਿੱਚ ਅਸੀਂ ਇਸ ਆਪਣੀ ਗਲਤੀ ਨੂੰ ਲੈਕੇ ਪਸਤਾਉਣਗੇ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਦੀ ਕੋਈ ਫਿਕਰ ਨਹੀਂ ਹੈ। ਕੇਂਦਰ ਦੀ ਸਰਕਾਰ ਸਿਰਫ਼ ਕੁਝ ਘਰਾਣਿਆ ਨੂੰ ਖੁਸ਼ ਕਰਨ ਲਈ ਦੇਸ਼ ਦੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਨਾਲ ਹੀ ਵੱਡੇ ਘਰਾਣਿਆ ਨੂੰ ਖੁਸ਼ ਕਰਨ ਲਈ ਦੇਸ਼ ਵਿੱਚ ਮਹਿੰਗਾਈ ਕਰ ਰਹੀ ਹੈ।
ਇਹ ਵੀ ਪੜ੍ਹੋ:ਧਨੌਲਾ ਵਿਖੇ ਭਲਕੇ ਬੀਜੇਪੀ ਆਗੂ ਹਰਜੀਤ ਗਰੇਵਾਲ ਖ਼ਿਲਾਫ਼ ਕੀਤਾ ਜਾਵੇਗਾ ਪ੍ਰਦਰਸ਼ਨ, ਤਿਆਰੀਆਂ ਮੁਕੰਮਲ