ਪੰਜਾਬ

punjab

ETV Bharat / state

ਨਵੇਂ ਖੇਤੀ ਕਾਨੂੰਨਾਂ ਦੀਆਂ ਕਿਸਾਨਾਂ ਨੇ ਸਾੜੀਆਂ ਕਾਪੀਆਂ - New farming laws

ਨਵੇਂ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰਾ ਹੋਣ ‘ਤੇ ਸੰਯੁਕਤ ਕਿਸਾਨ ਮੋਰਚੇ ਨੇ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿੰਤਾਵਨੀ ਦਿੰਦਿਆ ਕਿਹਾ, ਕਿ ਮੋਦੀ ਸਰਕਾਰ ਨੂੰ ਆਪਣੀਆਂ ਗਲਤ ਨੀਤੀਆਂ ਕਰਕੇ ਆਉਣ ਵਾਲੇ ਸਮੇਂ ‘ਚ ਭਾਰੀ ਨੁਕਸਾਨ ਹੋਵੇਗਾ।

ਨਵੇਂ ਖੇਤੀ ਕਾਨੂੰਨਾਂ ਦੀਆਂ ਕਿਸਾਨਾਂ ਨੇ ਸਾੜੀਆਂ ਕਾਪੀਆਂ
ਨਵੇਂ ਖੇਤੀ ਕਾਨੂੰਨਾਂ ਦੀਆਂ ਕਿਸਾਨਾਂ ਨੇ ਸਾੜੀਆਂ ਕਾਪੀਆਂ

By

Published : Jun 6, 2021, 8:32 PM IST

ਗੜ੍ਹਸ਼ੰਕਰ: ਮੁੱਖ ਬੱਸ ਅੱਡੇ ‘ਤੇ ਸੰਯੁਕਤ ਮੋਰਚੇ ਦੇ ਫੈਸਲੇ ਅਨੁਸਾਰ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ ਦੀ ਅਗਵਾਈ ‘ਚ ਪਹੁੰਚੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟ ਕੀਤਾ।

ਇਸ ਮੌਕੇ ਦਰਸ਼ਨ ਸਿੰਘ ਮੱਟੂ ਨੇ ਕਿਹਾ, ਕਿ ਜਦੋਂ ਤੱਕ ਤਿੰਨੇ ਖੇਤੀ ਵਿਰੋਧੀ ਕਾਨੂੰਨ ਰੱਦ ਨਹੀਂ ਹੁੰਦੇ ਅਤੇ ਐੱਮ.ਐੱਸ.ਪੀ. ਨੂੰ ਕਾਨੂੰਨੀ ਦਰਜਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਇਸ ਦੇ ਨਾਲ ਹੀ ਕਿਸਾਨਾਂ ‘ਤੇ ਹਰ ਸੂਬੇ ‘ਚ ਦਰਜ ਪੁਲਿਸ ਮਾਮਲੇ ਰੱਦ ਕਰਨ ਦੀ ਵੀ ਕਿਸਾਨਾਂ ਵੱਲੋਂ ਮੰਗ ਕੀਤੀ ਗਈ ਹੈ।

ਕਿਸਾਨ ਆਗੂਆਂ ਨੇ ਕਿਹਾ, ਕਿ ਦੇਸ਼ ਦਾ ਅੰਨਦਾਤਾ ਪਿਛਲੇ ਕਈ ਮਹੀਨਿਆਂ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ‘ਚ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਕਰ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਬਾਰਡਰਾਂ ‘ਤੇ 26 ਨਵੰਬਰ ਤੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕੇਂਦਰ ਸਰਕਾਰ ਖ਼ਿਲਾਫ਼ ਧਰਨੇ ‘ਤੇ ਬੈਠੇ ਕਿਸਾਨ ਵੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਦੀ ਮੰਗ ਕਰ ਰਹੇ ਨੇ।

ਕਿਸਾਨਾਂ ਦਾ ਕਹਿਣਾ ਹੈ, ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਆਪਣਾ ਅੜੀਅਲ ਰੁੱਖ ਅਪਣਾ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਅਣ-ਦੇਖਿਆ ਕਰ ਰਹੀ ਹੈ। ਕੇਂਦਰ ਸਰਕਾਰ ਨੂੰ ਚਿੰਤਾਵਨੀ ਦਿੰਦਿਆ ਕਿਸਾਨ ਆਗੂਆਂ ਨੇ ਕਿਹਾ, ਕਿ ਆਉਣ ਵਾਲੇ ਸਮੇਂ ‘ਚ ਇਸ ਰੁੱਖ ਦਾ ਮੋਦੀ ਸਰਕਾਰ ਨੂੰ ਭਾਰੀ ਖਮਿਆਜ਼ਾ ਭੁਗਤਣਾ ਪੇਵਗਾ।

ABOUT THE AUTHOR

...view details