ਹੁਸ਼ਿਆਰਪੁਰ: ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਰੋਸ ਦੀ ਲਹਿਰ ਭਖਦੀ ਜਾ ਰਹੀ ਹੈ। ਇਸਦੇ ਨਾਲ ਹੀ ਕਿਸਾਨਾਂ ਵੱਲੋਂ ਫਿਲਮ ਇੰਡਸਟਰੀ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤਹਿਤ ਹੀ ਹੁਸ਼ਿਆਰਪੁਰ ਵਿੱਚ ਮਾਹੌਲ ਉਸ ਸਮੇਂ ਗਰਮਾ ਗਿਆ।
ਜਦੋਂ ਬਾਲੀਵੁੱਡ ਐਕਟਰ ਅਕਸ਼ੇ ਕੁਮਾਰ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ ਸੁਰਿਆਵੰਸ਼ੀ (film Suryavanshi) ਦਾ ਕਿਸਾਨਾਂ ਵੱਲੋਂ ਹੁਸ਼ਿਆਰਪੁਰ 'ਚ ਜ਼ੋਰਦਾਰ ਵਿਰੋਧ ਕਰਦਿਆਂ ਹੋਇਆਂ ਅਕਸੇ ਕੁਮਾਰ (Bollywood actor Akshay Kumar) ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਉਸ ਦਾ ਰੱਜ ਕੇ ਪਿੱਟ ਸਿਆਪਾ ਕੀਤਾ 'ਤੇ ਐਲਾਨ ਕੀਤਾ ਕਿ ਕਿਸੇ ਵੀ ਸੂਰਤ ਵਿੱਚ ਅਕਸ਼ੇ ਕੁਮਾਰ (Bollywood actor Akshay Kumar) ਦੀ ਫ਼ਿਲਮ ਨੂੰ ਇਕੱਲੇ ਪੰਜਾਬ 'ਚ ਹੀ ਨਹੀਂ ਬਲਕਿ ਪੂਰੇ ਭਾਰਤ 'ਚ ਨਹੀਂ ਚੱਲਣ ਦੇਣਗੇ।
ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਵਿਭਾਗ ਦੇ ਉਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਜਿਨ੍ਹਾਂ ਵੱਲੋਂ ਹਾਲਾਤਾਂ 'ਤੇ ਕਾਬੂ ਪਾਇਆ ਗਿਆ। ਗੱਲਬਾਤ ਦੌਰਾਨ ਕਿਸਾਨਾਂ ਨੇ ਕਿਹਾ ਕਿ ਅਕਸ਼ੇ ਕੁਮਾਰ (Bollywood actor Akshay Kumar) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੱਕਾ ਭਗਤ ਹੈ ਤੇ ਉਸ ਵੱਲੋਂ ਕਦੇ ਵੀ ਕਿਸਾਨਾਂ ਦੇ ਹੱਕ ਵਿੱਚ ਕੋਈ ਬਿਆਨ ਤੱਕ ਨਹੀਂ ਦਿੱਤਾ ਗਿਆ। ਸਗੋਂ ਹਮੇਸ਼ਾ ਕਿਸਾਨਾਂ ਦੇ ਖਿਲਾਫ਼ ਦੀ ਜ਼ਹਿਰ ਉਗਲਿਆ ਹੈ।