ਹੁਸ਼ਿਆਰਪੁਰ:ਗੜ੍ਹਸ਼ੰਕਰ ਦੇ ਪਿੰਡ ਰੁੜਕੀ ਖਾਸ ਗੋਲੇਵਾਲ ਅਤੇ ਸਿਕੰਦਰਪੁਰ ਪਿੰਡਾਂ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਦਾ ਵਿਰੋਧ ਕੀਤਾ ਗਿਆ।ਇਸ ਮੌਕੇ ਕਿਸਾਨਾਂ ਨੇ ਅਕਾਲੀ ਦਲ ਦਾ ਡੱਟ ਕੇ ਵਿਰੋਧ ਕੀਤਾ।ਕਿਸਾਨਾਂ (Farmers) ਨੇ ਕਾਲੀਆ ਝੰਡੀਆ ਵਿਖਾ ਕੇ ਕਿਸਾਨਾਂ ਨੇ ਡੱਟ ਕੇ ਵਿਰੋਧ ਕੀਤਾ ਹੈ।
ਇਸ ਮੌਕੇ ਕਿਸਾਨ ਆਗੂ ਦਾ ਕਹਿਣਾ ਹੈ ਕਿ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ਉਤੇ ਧਰਨਾ ਨਿਰੰਤਰ ਚੱਲ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਰਾਜਨੀਤਿਕ ਪਾਰਟੀ ਦਾ ਕੋਈ ਵੀ ਲੀਡਰ ਸਾਡੇ ਪਿੰਡਾਂ ਵਿਚ ਆਵੇਗਾ ਤਾਂ ਉਸਦਾ ਵਿਰੋਧ ਕੀਤਾ ਜਾਵੇਗਾ।