ਹੁਸ਼ਿਆਰਪੁਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜੇਲ੍ਹ ਭਰੋ ਅੰਦੋਲਨ ਦੇ ਪੰਜਵੇਂ ਦਿਨ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ। ਕਿਸਾਨ ਇਹ ਧਰਨਾ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਦੇ ਰਹੀ ਹੈ। ਇਸ ਮੌਕੇ ਕਿਸਾਨਾਂ ਵੱਲੋਂ ਜੇਲ੍ਹ ਭਰੋ ਅੰਦੋਲਨ ਦੇ ਤਹਿਤ ਜੇਲ੍ਹ ਦੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੂੰ ਵੱਡੀ ਗਿਣਤੀ 'ਚ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਰੋਕ ਲਿਆ ਗਿਆ।
ਕੇਂਦਰੀ ਜੇਲ੍ਹ ਹੁਸ਼ਿਆਰਪੁਰ ਸਾਹਮਣੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ - Farmers protest
ਕਿਸਾਨਾਂ ਵੱਲੋਂ ਜੇਲ੍ਹ ਭਰੋ ਅੰਦੋਲਨ ਦੇ ਤਹਿਤ ਜੇਲ੍ਹ ਦੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੂੰ ਵੱਡੀ ਗਿਣਤੀ 'ਚ ਤਾਇਨਾਤ ਪੁਲਿਸ ਅਧਿਕਾਰੀਆਂ ਵੱਲੋਂ ਰੋਕ ਲਿਆ ਗਿਆ।
![ਕੇਂਦਰੀ ਜੇਲ੍ਹ ਹੁਸ਼ਿਆਰਪੁਰ ਸਾਹਮਣੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਸਾਹਮਣੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ](https://etvbharatimages.akamaized.net/etvbharat/prod-images/768-512-8772452-201-8772452-1599892855790.jpg)
ਕੇਂਦਰੀ ਜੇਲ੍ਹ ਹੁਸ਼ਿਆਰਪੁਰ ਸਾਹਮਣੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ
ਕੇਂਦਰੀ ਜੇਲ੍ਹ ਹੁਸ਼ਿਆਰਪੁਰ ਸਾਹਮਣੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ
ਇਸ ਮੌਕੇ ਕਿਸਾਨ ਆਗੂ ਕੁਲਦੀਪ ਸਿੰਘ ਬੇਗੋਵਾਲ ਨੇ ਕਿਹਾ ਕਿ ਜੇਲ੍ਹ ਭਰੋ ਅੰਦੋਲਨ ਦੇ ਤਹਿਤ ਰੋਜ਼ ਇੱਕ ਜੱਥਾ ਪੁਲਿਸ ਸਾਹਮਣੇ ਆਪਣੀ ਗ੍ਰਿਫ਼ਤਾਰੀ ਦੀ ਪੇਸ਼ਕਸ਼ ਕਰਦਾ ਹੈ। ਪਰ ਹੁਸ਼ਿਆਰਪੁਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਮਨ੍ਹਾ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਆਰਡੀਨੈਂਸ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕਿਸਾਨਾਂ ਵੱਲੋਂ ਇਹ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਕਿਸਾਨ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ ਹੈ।