ਹੁਸ਼ਿਆਰਪੁਰ:ਕਿਸਾਨਾਂ ਵੱਲੋਂ ਸੀਆਈਡੀ (CID) ਮਹਿਕਮੇ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ (Protest)ਕੀਤਾ ਗਿਆ।ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਿੱਥੇ ਅੱਜ ਦੇਸ਼ ਭਰ ਦੇ ਕਿਸਾਨ ਇਕੱਠੇ ਹੋ ਕੇ ਦੇਸ਼ ਦੀ ਸਰਕਾਰ ਵਿਰੁੱਧ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਉਥੇ ਹੀ ਸਰਕਾਰ ਵੱਲੋਂ ਸੰਘਰਸ਼ ਨੂੰ ਦਬਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ।
ਕਿਸਾਨ ਆਗੂ ਨੇ ਕਿਹਾ ਹੈ ਕਿ ਜਦੋਂ ਕੋਈ ਸਰਕਾਰ ਦਾ ਦਾਅ ਪੇਚ ਨਾ ਚੱਲਿਆ ਤਾਂ ਹੁਣ ਸਰਕਾਰ ਵੱਲੋਂ ਸਰਕਾਰੀ ਤੰਤਰ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੀਆਈਡੀ ਦੇ ਇੱਕ ਅਧਿਕਾਰੀ ਵੱਲੋਂ ਕਿਸਾਨ ਕਮੇਟੀ ਦੀ ਮਹਿਲਾ ਨੂੰ ਫੋਨ ਤੇ ਡਰਾਇਆ ਧਮਕਾਇਆ ਗਿਆ ਹੈ ਜੋ ਕਿ ਬਰਦਾਸ਼ਤ ਤੋਂ ਬਾਹਰ ਹੈ।