ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਖਿਲਾਫ਼ ਜਿਥੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਟਾਂਡਾ ਦੀ ਦਾਣਾ ਮੰਡੀ 'ਚ ਕਿਸਾਨਾਂ ਵਲੋਂ ਕਾਨੂੰਨਾਂ ਦਾ ਵਿਰੋਧ ਕਰਦਿਆਂ ਮਹਾਂਰੈਲੀ ਕੀਤੀ ਗਈ। ਇਸ ਰੈਲੀ 'ਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਨਾਲ ਹੀ ਹੋਰ ਵਰਗ ਵੀ ਕਿਸਾਨਾਂ ਦੇ ਸਾਥ ਲਈ ਇਸ ਰੈਲੀ 'ਚ ਪਹੁੰਚੇ।ਇਸ ਮੌਕੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਟਾਂਡਾ ਦਾਣਾ ਮੰਡੀ 'ਚ ਕਿਸਾਨਾਂ ਦੀ ਮਹਾਂਰੈਲੀ - ਸਰਕਾਰ ਦੀਆਂ ਗਲਤ ਨੀਤੀਆਂ
ਖੇਤੀ ਕਾਨੂੰਨਾਂ ਖਿਲਾਫ਼ ਜਿਥੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਟਾਂਡਾ ਦੀ ਦਾਣਾ ਮੰਡੀ 'ਚ ਕਿਸਾਨਾਂ ਵਲੋਂ ਕਾਨੂੰਨਾਂ ਦਾ ਵਿਰੋਧ ਕਰਦਿਆਂ ਮਹਾਂਰੈਲੀ ਕੀਤੀ ਗਈ।
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਟਾਂਡਾ ਦਾਣਾ ਮੰਡੀ 'ਚ ਕਿਸਾਨਾਂ ਦੀ ਮਹਾਂਰੈਲੀ
ਇਸ ਮੌਕੇ ਕਿਸਾਨਾਂ ਦਾ ਕਹਿਣਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਦੇਸ਼ ਵਿਚਲੀ ਹਰ ਚੀਜ ਕਾਰਪੋਰੇਟ ਘਰਾਣਿਆਂ ਨੂੰ ਸੌਂਪੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਅਜਿਹੀਆਂ ਨੀਤੀਆਂ ਕਾਰਨ ਹਰ ਵਰਗ ਪ੍ਰੇਸ਼ਾਨ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਸੰਘਰਸ਼ ਜਾਰੀ ਰਹੇਗਾ।