ਪੰਜਾਬ

punjab

ETV Bharat / state

ਪਿੰਡ ਫੁਗਲਾਨਾ ਵਿੱਚ 125 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ, ਲੱਖਾਂ ਦਾ ਹੋਇਆ ਨੁਕਸਾਨ - Fire in slams at hoshiarpur

ਹੁਸ਼ਿਆਰਪੁਰ ਦੇ ਫਗਵਾੜਾ ਰੋਡ 'ਤੇ ਸਥਿਤ ਪਿੰਡ ਫੁਗਲਾਨਾ 'ਚ 125 ਤੋਂ ਵੱਧ ਝੁੱਗੀਆਂ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।

ਹੁਸ਼ਿਆਰਪੁਰ
ਫ਼ੋਟੋ

By

Published : Dec 7, 2019, 7:57 PM IST

ਹੁਸ਼ਿਆਰਪੁਰ: ਫਗਵਾੜਾ ਰੋਡ 'ਤੇ ਸਥਿਤ ਪਿੰਡ ਫੁਗਲਾਨਾ 'ਚ 125 ਤੋਂ ਵੱਧ ਝੁੱਗੀਆਂ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਰਕੇ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ।

ਇਹ ਹਾਦਸਾ ਉਸ ਵੇਲੇ ਵਾਪਰਿਆਂ ਜਦੋਂ ਝੁੱਗੀਆਂ 'ਚ ਰਹਿਣ ਵਾਲੇ ਮਜ਼ਦੂਰ ਖੇਤਾਂ 'ਚ ਕੰਮ ਕਰਨ ਲਈ ਗਏ ਸਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ। ਜਾਣਕਾਰੀ ਮੁਤਾਬਿਕ ਝੁੱਗੀਆਂ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਤੇ ਨਕਦੀ ਸੜ ਕੇ ਸੁਆਹ ਹੋ ਗਈ।

ਵੀਡੀਓ

ਇਸ ਦੇ ਨਾਲ ਹੀ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਤੇ ਵਿਧਾਇਕ ਡਾ. ਰਾਜਕੁਮਾਰ ਨੇ ਹਾਦਸੇ ਵਾਲੀ ਥਾਂ 'ਤੇ ਜਾ ਕੇ ਮਜ਼ਦੂਰਾਂ ਦਾ ਹਾਲ ਜਾਣਿਆ। ਹੁਣ ਵੇਖਣ ਵਾਲੀ ਗੱਲ ਇਹ ਹੈ ਕਿ ਆਉਣ ਵਾਲੇ ਸਮੇਂ ਵਿੱਚ ਝੁੱਗੀ ਵਿੱਚ ਰਹਿਣ ਵਾਲੇ ਲੋਕਾਂ ਦੀ ਮਦਦ ਕੀਤੀ ਜਾਵੇਗੀ?

ABOUT THE AUTHOR

...view details