ਪੰਜਾਬ

punjab

ETV Bharat / state

ਗੜ੍ਹਸ਼ੰਕਰ ’ਚ ਮਜ਼ਦੂਰਾਂ ਦੀਆਂ ਪੰਜ ਝੁੱਗੀਆਂ ਸੜ ਕੇ ਹੋਈਆਂ ਸੁਆਹ

ਬੀਤੇ ਦਿਨੀਂ ਗੜ੍ਹਸ਼ੰਕਰ ਦੇ ਨੰਗਲ ਰੋਡ ’ਤੇ ਪੈਂਦੇ ਪਿੰਡ ਗੜੀ ਮੱਟੋਂ ਸਦਰਪੁਰ ਰੋਡ ’ਤੇ ਗਰੀਬ ਪਰਿਵਾਰਾਂ ਦੀਆਂ ਪੰਜ ਝੁੱਗੀਆਂ ਸੜਕੇ ਸੁਆਹ ਹੋ ਗਈਆਂ।

ਤਸਵੀਰ
ਤਸਵੀਰ

By

Published : Mar 16, 2021, 10:40 PM IST

ਹੁਸ਼ਿਆਰਪੁਰ: ਬੀਤੇ ਦਿਨੀਂ ਗੜ੍ਹਸ਼ੰਕਰ ਦੇ ਨੰਗਲ ਰੋਡ ’ਤੇ ਪੈਂਦੇ ਪਿੰਡ ਗੜੀ ਮੱਟੋਂ ਸਦਰਪੁਰ ਰੋਡ ’ਤੇ ਗਰੀਬ ਪਰਿਵਾਰਾਂ ਦੀਆਂ ਪੰਜ ਝੂਗੀਆਂ ਸੜਕੇ ਸੁਆਹ ਹੋ ਗਈਆਂ।

ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਪੀੜ੍ਹਤ ਅਨੂਪ ਸਿੰਘ ਨੇ ਦੱਸਿਆ ਕਿ ਉਹ ਕੰਮ ’ਤੇ ਗਏ ਹੋਏ ਸਨ, ਜਦੋਂ ਉਹ ਵਾਪਸ ਪਰਤੇ ਤਾਂ ਉਨ੍ਹਾਂ ਦੀਆਂ ਝੁੱਗੀਆਂ ਨੂੰ ਅੱਗ ਲੱਗੀ ਹੋਈ ਸੀ, ਤੇ ਉਨ੍ਹਾਂ ਦੀ ਜ਼ਰੂਤਰ ਦਾ ਸਾਰਾ ਸਾਮਾਨ ਸੜਕੇ ਸੁਆਹ ਹੋ ਚੁੱਕਿਆ ਸੀ।

ਪੰਜ ਝੁੱਗੀਆਂ ਸੜਕੇ ਹੋਈਆਂ ਸੁਆਹ

ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਕਾਮਰੇਡ ਦਰਸ਼ਨ ਸਿੰਘ ਮੱਟੂ ਅਤੇ ਸਮਾਜ ਸੇਵਕ ਗੋਲਡੀ ਸਿੰਘ ਅੱਗੇ ਆਏ। ਜਿਨ੍ਹਾਂ ਵਲੋਂ ਪੀੜ੍ਹਤ ਪਰਿਵਾਰਾਂ ਨੂੰ ਖਾਣ ਪੀਣ ਅਤੇ ਜ਼ਰੂਰਤ ਦਾ ਸਾਮਾਨ ਦਿੱਤਾ ਗਿਆ ਅਤੇ ਇਸ ਮੌਕੇ ਉਨ੍ਹਾਂ ਦਾਨੀ ਸੱਜਣਾਂ ਅੱਗੇ ਮਦਦ ਦੀ ਗੁਹਾਰ ਲਗਾਈ ਹੈ।

ABOUT THE AUTHOR

...view details