ਹੁਸ਼ਿਆਰਪੁਰ:ਮਾਹਿਲਪੁਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਦੇ ਅੱਡੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ’ਚ ਪਤੀ-ਪਤਨੀ ਤੇ ਤਿੰਨ ਛੋਟੇ ਬੱਚੇ ਸ਼ਾਮਲ ਸਨ। ਪ੍ਰਤੱਖ਼ਦਰਸ਼ੀਆਂ ਅਨੁਸਾਰ ਰਾਜੇਸ਼ ਕੁਮਾਰ ਪੁੱਤਰ ਹਰੀ ਸਿੰਘ ਵਾਸੀ ਨੰਗਲ ਚੋਰਾਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਆ ਰਿਹਾ ਸੀ। ਜਦੋਂ ਉਹ ਪਿੰਡ ਜੈਤਪੁਰ ਦੇ ਬੱਸ ਅੱਡੇ ਪਹੁੰਚਿਆਂ ਤਾਂ ਇੱਕ ਟਰੈਕਟਰ ਟਰਾਲੀ ਨੂੰ ਕਰਾਸ ਕਰਦਾ ਹੋਇਆ ਅੱਡੇ ਵਿੱਚੋਂ ਹੀ ਜਾਂਦੀ ਲਿੰਕ ਰੋਡ ਤੋਂ ਮੁੜਨ ਲੱਗਾ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨਾਲ ਟਕਰਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਉੱਪਰ ਬੈਠਾ ਸਾਰਾ ਪਰਿਵਾਰ 15 ਫ਼ੁੱਟ ਉੱਚਾ ਉੱਲਰ ਕੇ ਹੇਠਾਂ ਡਿੱਗ ਪਿਆ ਜਿਸ ਕਾਰਨ ਪਤੀ-ਪਤਨੀ ਸਮੇਤ 3 ਬੱਚੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਦਰਦਨਾਕ ਸੜਕ ਹਾਦਸਾ, ਇੱਕ ਹੀ ਪਰਿਵਾਰ ਦੇ 5 ਜੀਆਂ ਦੀ ਮੌਤ
ਮੋਟਰਸਾਈਕਲ ਇੱਕ ਤੇਜ਼ ਰਫ਼ਤਾਰ ਕਾਰ ਨਾਲ ਟਕਰਾਅ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਉੱਪਰ ਬੈਠਾ ਸਾਰਾ ਪਰਿਵਾਰ 15 ਫ਼ੁੱਟ ਉੱਚਾ ਉੱਲਰ ਕੇ ਹੇਠਾਂ ਡਿੱਗ ਪਿਆ ਜਿਸ ਕਾਰਨ ਪਤੀ-ਪਤਨੀ ਸਮੇਤ 3 ਬੱਚੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਦਰਦਨਾਕ ਸੜਕ ਹਾਦਸੇ 'ਚ ਇੱਕ ਹੀ ਪਰਿਵਾਰ ਦੇ 5 ਵਿਅਕਤੀਆਂ ਦੀ ਮੌਤ
ਟੱਕਰ ਹੋਣ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਇੱਕ ਦਰਖ਼ਤ ਵਿੱਚ ਜਾ ਵੱਜੀ ਜਿਸ ਕਾਰਨ ਕਾਰ ਸਵਾਰ ਦੋਨੋਂ ਵਿਅਕਤੀ ਵੀ ਗੰਭੀਰ ਜ਼ਖ਼ਮੀ ਹੋ ਗਏ। ਜਿਹਨਾਂ ਨੂੰ ਤੁਰੰਤ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਥਾਣਾ ਚੱਬੇਵਾਲ ਅਤੇ ਮਾਹਿਲਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: ਕੋਰੋਨਾ ਕਾਲ ਦੌਰਾਨ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ 3 ਡਾਕਟਰਾਂ ਨੇ ਦਿੱਤਾ ਅਸਤੀਫ਼ਾ