ਹੁਸ਼ਿਆਰਪੁਰ:ਜ਼ਿਲ੍ਹੇ ਦੇ ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡ ਮੁਖਲਿਆਣਾ ਵਿਖੇ ਸਾਢੇ 13 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ (government college) ਬਣਾਇਆ ਜਾ ਰਿਹਾ ਹੈ ਜਿਸਦਾ ਨੀਂਹ ਪੱਥਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਵੱਲੋਂ 13 ਸਤੰਬਰ ਨੂੰ ਪਿੰਡਮੁਖਲਿਆਣਾ ਵਿਖੇ ਰੱਖਿਆ ਜਾ ਰਿਹਾ ਹੈ।
ਸਮਾਗਮ ਦੀ ਕੀਤੀਆਂ ਜਾ ਰਹੀਆਂ ਤਿਆਰੀਆਂ
ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਦੀ ਆਮਦ ਨੂੰ ਲੈ ਕੇ ਹੁਸ਼ਿਆਰਪੁਰ ਪ੍ਰਸ਼ਾਸਨ ਵੀ ਪੱਬਾਂ ਭਾਰ ਹੋਈ ਪਈ ਹੈ। ਪ੍ਰਸ਼ਾਸਨ ਵੱਲੋਂ ਪੂਰੇ ਜੋਰਾ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਸੁਰੱਖਿਆ ਦੇ ਵੀ ਖਾਸ ਪ੍ਰਬੰਧ ਕੀਤੇ ਜਾ ਰਹੇ ਹਨ।
13 ਕਰੋੜ ਦੀ ਲਾਗਤ ਨਾਲ ਬਣ ਰਹੇ ਸਰਕਾਰੀ ਕਾਲਜ ਦਾ ਰੱਖਿਆ ਜਾਵੇਗਾ ਨੀਂਹ ਪੱਥਰ 'ਕਾਲਜ ਬਣਨ ਨਾਲ ਨੌਜਵਾਨਾਂ ਨੂੰ ਮਿਲੇਗਾ ਲਾਭ'
ਇਸ ਸਬੰਧ ’ਚ ਹੁਸ਼ਿਆਰਪੁਰ (hoshiarpur) ਦੇ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ (dr rajkumar chabbewal) ਵੱਲੋਂ ਤਿਆਰੀਆਂ ਜਾਇਜਾ ਲਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰੀ ਕਾਲਜ ਬਣਨ ਨਾਲ 100 ਪਿੰਡਾਂ ਦੇ ਨੌਜਵਾਨਾਂ ਨੂੰ ਇਸ ਦਾ ਲਾਹਾ ਮਿਲੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹ ਸਰਕਾਰੀ ਕਾਲਜ 6 ਮਹੀਨਿਆਂ ’ਚ ਬਣ ਕੇ ਤਿਆਰ ਹੋ ਜਾਵੇਗਾ। ਇਸ ਕਾਲਜ ਦੇ ਬਣਨ ਨਾਲ ਨੌਜਵਾਨਾਂ ਨੂੰ ਆਪਣਾ ਘਰ ਛੱਡ ਕੇ ਦੂਰ ਨਹੀਂ ਜਾਣਾ ਪਵੇਗਾ।
'ਲਾਭਪਾਤਰੀਆਂ ਨੂੰ ਵੰਡੇ ਜਾਣਗੇ ਚੈੱਕ'
ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ (dr rajkumar chabbewal) ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ। ਜਿਸ ਨਾਲ ਕਿਸਾਨਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਇਸੇ ਦੇ ਚੱਲਦੇ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਜਾ ਮੁਆਫੀ ਦੇ 20 ਲਾਭਪਾਤਰੀਆਂ ਨੂੰ ਚੈੱਕ ਵੀ ਵੰਡੇ ਜਾਣਗੇ।
ਇਹ ਵੀ ਪੜੋ: ਪੰਜਾਬ ਸਰਕਾਰ ਦਾ ਨਵਾਂ ਕਾਰਾ, ਪੇਪਰਾਂ ’ਚ ਪ੍ਰਸ਼ਨਾਂ ਦੀ ਥਾਂ ਪਾਇਆ ਸਰਕਾਰੀ ਇਸ਼ਤਿਹਾਰ !