ਪੰਜਾਬ

punjab

ਟੈਂਪੂ ਯੂਨੀਅਨ ਨੇ ਤੇਲ ਦੀਆਂ ਕੀਮਤਾਂ 'ਚ ਵਾਧੇ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

By

Published : Jul 4, 2021, 7:54 PM IST

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ 'ਚ ਤੇਲ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਫੋਰਵੀਲ੍ਹਰ ਟੈਂਪੂ ਯੂਨੀਅਨ ਨੇ ਮੋਦੀ ਦਾ ਪੁਤਲਾ ਫੂਕਿਆ। ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਬੇਤਹਾਸ਼ਾ ਵਾਧੇ ਕਾਰਨ ਟਰਾਂਸਪੋਰਟ ਦਾ ਕੰਮ ਇਨ੍ਹਾਂ ਪ੍ਰਭਾਵਿਤ ਹੋਇਆ ਹੈ।

ਫੋਰਵੀਲ੍ਹਰ ਟੈਂਪੂ ਯੂਨੀਅਨ ਨੇ ਤੇਲ ਕੀਮਤਾਂ 'ਚ ਵਾਧੇ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਫੋਰਵੀਲ੍ਹਰ ਟੈਂਪੂ ਯੂਨੀਅਨ ਨੇ ਤੇਲ ਕੀਮਤਾਂ 'ਚ ਵਾਧੇ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ:ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਐਤਵਾਰ ਨੂੰ ਫੋਰਵੀਲ੍ਹਰ ਟੈਂਪੂ ਯੂਨੀਅਨ ਦੇ ਸਮੂਹ ਮੈਂਬਰਾਂ ਵੱਲੋਂ ਯੂਨੀਅਨ ਦੇ ਪ੍ਰਧਾਨ ਅਜੀਤਪਾਲ ਸਿੰਘ ਤੇ ਕਿਸਾਨ ਆਗੂਆਂ ਦੀ ਅਗਵਾਈ ਹੇਠ ਸ਼ਹਿਰ ਦੇ ਸ਼੍ਰੀ ਅਨੰਦਪੁਰ ਸਾਹਿਬ ਰੋਡ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮਕੇ ਨਾਰੇਬਾਜ਼ੀ ਕੀਤੀ।

ਇਸ ਮੌਕੇ ਫੋਰਵੀਲ੍ਹਰ ਟੈਂਪੂ ਯੂਨੀਅਨ ਦੇ ਪ੍ਰਧਾਨ ਅਜੀਤਪਾਲ ਸਿੰਘ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਤਾਰ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਜਾਂ ਰਹੇ ਵਾਧੇ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਬੇਤਹਾਸ਼ਾ ਵਾਧੇ ਕਾਰਨ ਟਰਾਂਸਪੋਰਟ ਦਾ ਕੰਮ ਇਨ੍ਹਾਂ ਪ੍ਰਭਾਵਿਤ ਹੋਇਆ ਹੈ, ਕਿ ਟਰਾਂਸਪੋਰਟਾਂ ਨੂੰ ਗੱਡੀਆਂ ਦੀਆਂ ਕਿਸ਼ਤਾਂ ਦੇਣੀਆਂ ਮੁਸ਼ਕਲ ਹੋ ਗਈਆ ਹਨ।

ਟੈਂਪੂ ਯੂਨੀਅਨ ਨੇ ਤੇਲ ਦੀਆਂ ਕੀਮਤਾਂ 'ਚ ਵਾਧੇ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਇਸ ਧੰਦੇ ਨਾਲ ਜੁੜੇ ਲੋਕਾਂ ਨੂੰ ਦੋ ਵਕਤ ਦੀ ਰੋਟੀ ਖਾਣੀ ਵੀ ਔਖੀ ਹੋ ਗਈ ਹੈ। ਉਕਤ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ, ਕਿ ਪੈਟਰੋਲ ਅਤੇ ਡੀਜ਼ਲ ਨੂੰ ਵੀ ਜੀ.ਐਸ.ਟੀ ਦੇ ਦਾਇਰੇ ਵਿੱਚ ਲੈ ਕੇ ਤੇਲ ਦੀਆਂ ਕੀਮਤਾਂ ਘੱਟ ਕੀਤੀਆਂ ਜਾਣ ਅਤੇ ਖੇਤੀਬਾੜੀ ਕਾਨੂੰਨ ਰੱਦ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।

ਇਹ ਵੀ ਪੜ੍ਹੋ:-ਵਿਧਾਇਕ ਬੁਲਾਰੀਆ ਦਾ ਕਰੀਬੀ ਘਰ ’ਚ ਕਰ ਰਿਹੈ ਅਫ਼ੀਮ ਦੀ ਖੇਤੀ, ਵੀਡੀਓ ਵਾਇਰਲ

ABOUT THE AUTHOR

...view details