ਪੰਜਾਬ

punjab

ETV Bharat / state

ਸੀਐੱਮ ਕੈਪਟਨ ਤੇ ਪ੍ਰਸ਼ਾਂਤ ਕਿਸ਼ੋਰ ’ਤੇ ਦਰਜ ਹੋਣਾ ਚਾਹੀਦਾ ਧੋਖਾਧੜੀ ਦਾ ਮਾਮਲਾ- ਸੁਰਿੰਦਰ ਸਿੰਘ - ਸੁਰਿੰਦਰ ਸਿੰਘ ਭੁਲੇਵਾਲ ਰਾਠਾਂ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੇ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਹੈ। ਜਿਸਦਾ ਜਵਾਬ ਲੋਕ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ 'ਚ ਦੇਣਗੇ।

ਤਸਵੀਰ
ਤਸਵੀਰ

By

Published : Mar 16, 2021, 11:55 AM IST

ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਆਪਣੀ ਰਿਹਾਇਸ ਗੜ੍ਹਸ਼ੰਕਰ ਵਿਖੇ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਨਾਲ ਧੋਖਾ ਕੀਤਾ ਹੈ। ਜਿਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਸਾਂਤ ਕਿਸ਼ੋਰ ਦੇ ਉੱਪਰ ਧੋਖਾਧਰੀ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ।

ਵੇਖੋ ਵੀਡੀਓ

ਸੀਐੱਮ ਅਤੇ ਪ੍ਰਸ਼ਾਂਤ ਖਿਲਾਫ ਹੋਣਾ ਚਾਹੀਦਾ ਮਾਮਲਾ ਦਰਜ

ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਲੋਕਾਂ ਦੇ ਨਾਲ ਕਈ ਵਾਅਦੇ ਕੀਤੇ ਪਰ ਸੱਤਾ 'ਚ ਇਨ੍ਹਾਂ ਸਮਾਂ ਬਿਤ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਲੋਕਾਂ ਦੇ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਹਰ ਘਰ ਰੁਜ਼ਗਾਰ, ਬੁਢਾਪਾ ਪੈਨਸ਼ਨ 2 ਹਜ਼ਾਰ, ਕਿਸਾਨਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮੁਆਫ਼ ਅਤੇ ਹੋਰ ਕਈ ਤਰ੍ਹਾਂ ਦੇ ਵਾਅਦੇ ਲੋਕਾਂ ਨਾਲ ਕੀਤੇ ਸੀ ਪਰ ਉਨ੍ਹਾਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਜਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਨੇ ਕਿਹਾ ਕਿ 2022 ਦੇ ਵਿੱਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ।

ਇਹ ਵੀ ਪੜੋ: 50 ਫੀਸਦੀ ਹੈਲਥਕੇਅਰ ਤੇ ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ


ਪੰਜਾਬ ਚ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ ਸਰਕਾਰ
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਲ 2022 ਦੀਆਂ ਚੋਣਾਂ ’ਚ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਕੀਤੇ ਧੋਖੇ ਦਾ ਜਵਾਬ ਦੇਣਗੇ।

ABOUT THE AUTHOR

...view details