ਪੰਜਾਬ

punjab

ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਦਾ ਸਰਕਾਰੀ ਸਨਮਾਨਾ ਨਾਲ ਅੰਤਿਮ ਸਸਕਾਰ

ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਰਾਜੌਰੀ ਵਿਖੇ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਸੂਬੇਦਾਰ ਰਾਜੇਸ਼ ਕੁਮਾਰ ਦਾ ਅੱਜ ਉਸ ਦੇ ਜੱਦੀ ਪਿੰਡ ਕਲੀਚਪੁਰ ਕੋਲਤਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।

By

Published : Sep 3, 2020, 9:15 PM IST

Published : Sep 3, 2020, 9:15 PM IST

Funeral of Shaheed Subedar Rajesh Kumar with official honors
ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਹੁਸ਼ਿਆਰਪੁਰ: ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਰਾਜੌਰੀ ਵਿਖੇ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਸੂਬੇਦਾਰ ਰਾਜੇਸ਼ ਕੁਮਾਰ ਦਾ ਅੱਜ ਉਸ ਦੇ ਜੱਦੀ ਪਿੰਡ ਕਲੀਚਪੁਰ ਕੋਲਤਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਇਸ ਮੌਕੇ ਮੁਕੇਰੀਆਂ ਦੀ ਵਿਧਾਇਕ ਇੰਦੂ ਬਾਲਾ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸਐਸਪੀ ਨਵਜੋਤ ਸਿੰਘ ਮਾਹਲ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਡਿਪਟੀ ਕਮਿਸ਼ਨਰ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹਾ ਹੈ ਅਤੇ ਕਦੇ ਵੀ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇਦਾਰ ਰਾਜੇਸ਼ ਕੁਮਾਰ ਇੱਕ ਬਹਾਦਰ ਯੋਧੇ ਸਨ, ਜਿਨ੍ਹਾਂ ਦੀ ਕੁਰਬਾਨੀ ਲਈ ਪੂਰਾ ਦੇਸ਼ ਹਮੇਸ਼ਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਗਿਆ ਹੈ।

ABOUT THE AUTHOR

...view details