ਹੁਸ਼ਿਆਰਪੁਰ : ਪਿਛਲੇ ਲੰਮੇ ਸਮੇਂ ਤੋਂ ਹਲਕਾ ਗੜ੍ਹਸ਼ੰਕਰ-ਕੋਟਫਤੂਹੀ ਦੇ ਲੋਕਾਂ ਵੱਲੋਂ ਖ਼ਸਤਾ ਹਾਲ ਸੜ੍ਹਕ ਨੂੰ ਦੁਰੁਸਤ ਕਰਕੇ ਬਣਾਉਣ ਦੀ ਕੀਤੀ ਜਾ ਰਹੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ। ਬੀਤੇ ਦਿਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਸ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਲਾਕੇ ਦੀਆਂ ਸਾਰੀਆਂ ਪ੍ਰਮੁੱਖ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨੰਗਲ ਰੋਡ ਸਮੇਤ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਜਲਦੀ ਹੀ ਸੜਕਾਂ ਦਾ ਕੰਮ ਨਪੇਰੇ ਚਾੜ੍ਹਿਆ ਜਾ ਰਿਹਾ ਹੈ।
ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲਿਆ ਕੀਤਾ ਜਾਂਦਾ:ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੜ੍ਹਸ਼ੰਕਰ ਦੇ ਬਾਈਪਾਸ ਦੀ ਮੰਗ ਮਨਜੂਰ ਕਰ ਲਈ ਗਈ ਹੈ ਤੇ ਜਿਸ ਦਾ ਕੰਮ ਜਲਦ ਹੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਹਲਕਾ ਗੜ੍ਹਸ਼ੰਕਰ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਆਵੀ ਦੇ ਵਿੱਚ ਵੱਡੇ ਪੱਧਰ 'ਤੇ ਡਿਵੈਲਪਮੈਂਟ ਦੇ ਕੰਮ ਕਰਵਾਏ ਜਾ ਰਹੇ ਹਨ।
- KARNATAKA ASSEMBLY RESULTS LIVE UPDATE: ਕਰਨਾਟਕ ਚੋਣ ਰੁਝਾਨਾਂ ਵਿੱਚ ਕਾਂਗਰਸ ਬਹੁਮਤ ਤੋਂ ਪਾਰ, 71 'ਤੇ ਸਿਮਟੀ ਭਾਜਪਾ
- Jalandhar Bypoll results Live Updates: ਜਲੰਧਰ ਜਿਮਨੀ ਚੋਣ ਦੇ ਨਤੀਜੇ, ਆਪ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਹੁਣ ਤੱਕ 1 ਲੱਖ ਤੋਂ ਵੱਧ ਵੋਟਾਂ
- Karnataka Elections 2023: 2 ਸੀਟਾਂ 'ਤੇ ਚੋਣ ਲੜ ਰਹੇ ਭਾਜਪਾ ਨੇਤਾ ਵੀ ਸੋਮੰਨਾ ਤੇ ਆਰ ਅਸ਼ੋਕ, ਕੀ ਸਿੱਧਰਮਈਆ ਨੂੰ ਹਰਾ ਸਕਣਗੇ ਸੋਮੰਨਾ ?