ਹੁਸ਼ਿਆਰਪੁਰ: ਗੜ੍ਹਸ਼ੰਕਰ ਵਿਖੇ ਨਵਜੋਤ ਸਿੰਘ ਮਾਹਲ ਪੀ.ਪੀ.ਐਸ ਐਸ.ਐਸ.ਪੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੁਰਮਾਂ ਨਾਲ ਨਿਜੱਠਣ ਲਈ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਜਿਸਦੇ ਤਹਿਤ ਤੁਸ਼ਾਰ ਗੁਪਤਾ ਸਹਾਇਕ ਕਪਤਾਨ ਪੁਲਿਸ ਗੜ੍ਹਸ਼ੰਕਰ ਦੀ ਸੁਪਰਵੀਜ਼ਨ ਅਧੀਨ ਇਕਬਾਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਐਸ.ਆਈ. ਮਨਜੀਤ ਲਾਲ ਥਾਣਾ ਗੜ੍ਹਸ਼ੰਕਰ ਸਮੇਤ ਪੁਲਿਸ ਪਾਰਟੀ ਵੱਲੋਂ ਭਾਰੀ ਨਾਜਾਇਜ ਸ਼ਰਾਬ ਦੀਆਂ ਪੇਟੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।
ਗੜ੍ਹਸ਼ੰਕਰ ਪੁਲਿਸ ਵੱਲੋਂ 50 ਪੇਟੀਆਂ ਸ਼ਰਾਬ ਸਮੇਤ ਇੱਕ ਕਾਬੂ - ਮੁਸਤੈਦੀ ਨਾਲ ਗੱਡੀ ਨੂੰ ਰੋਕਿਆ
ਪੁਲਿਸ ਪਾਰਟੀ ਵੱਲੋਂ ਭਾਰੀ ਨਾਜਾਇਜ ਸ਼ਰਾਬ ਦੀਆਂ ਪੇਟੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਬੰਗਾ ਚੌਕ ’ਤੇ ਪੁਲਿਸ ਨੇ ਸਾਹਮਣੇ ਤੋਂ ਆ ਰਹੀ ਇੱਕ ਇਨੋਵਾ ਕਾਰ ਨੂੰ ਰੋਕਿਆ। ਪਰ ਪੁਲਿਸ ਨੂੰ ਵੇਖ ਕੇ ਕਾਰ ਸਵਾਰ ਨੇ ਸਾਈਡ ਚ ਮੋੜਨ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਮੁਸਤੈਦੀ ਨਾਲ ਗੱਡੀ ਨੂੰ ਰੋਕਿਆ।

ਮਿਲੀ ਜਾਣਕਾਰੀ ਮੁਤਾਬਿਕ ਬੰਗਾ ਚੌਕ ’ਤੇ ਪੁਲਿਸ ਨੇ ਸਾਹਮਣੇ ਤੋਂ ਆ ਰਹੀ ਇੱਕ ਇਨੋਵਾ ਕਾਰ ਨੂੰ ਰੋਕਿਆ। ਪਰ ਪੁਲਿਸ ਨੂੰ ਵੇਖ ਕੇ ਕਾਰ ਸਵਾਰ ਨੇ ਸਾਈਡ ਚ ਮੋੜਨ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਮੁਸਤੈਦੀ ਨਾਲ ਗੱਡੀ ਨੂੰ ਰੋਕਿਆ। ਇਸ ਤੋਂ ਬਾਅਦ ਪੁਲਿਸ ਨੇ ਕਾਰ ਸਵਾਰ ਕੋਲੋਂ ਉਸਦਾ ਨਾਂ ਪੁੱਛਿਆ। ਤਾਂ ਉਕਤ ਵਿਅਕਤੀ ਨੇ ਆਪਣਾ ਨਾਂ ਜਰਮਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭੁੱਲਰ ਥਾਣਾ ਸਦਰ ਬਟਾਲਾ ਜਿਲਾ ਗੁਰਦਾਸਪੁਰ ਦੱਸਿਆ। ਸ਼ੱਕ ਪੈਣ ਤੇ ਜਦੋ ਪੁਲਿਸ ਨੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਵਿੱਚੋ 50 ਪੇਟੀਆਂ ਸ਼ਰਾਬ 555 ਗੋਲਡ ਵਿਸਕੀ ਵਜਨੀ 750/750 ਐਮ ਐਲ sale for Chandigarh ਬਰਾਮਦ ਹੋਈ। ਫਿਲਹਾਲ ਪੁਲਿਸ ਨੇ ਅਬਕਾਰੀ ਐਕਟ ,78(2) ਐਕਸਾਈਜ ਐਕਟ ਤਹਿਤ ਥਾਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।