ਪੰਜਾਬ

punjab

ETV Bharat / state

ਹੁਸ਼ਿਆਰਪੁਰ: ਫ਼ਾਇਨਾਂਸਰਾਂ ਤੋਂ ਤੰਗ ਆਈ ਲੜਕੀ ਨੇ ਕੀਤੀ ਖ਼ੁਦਕੁਸ਼ੀ

ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਲਗਾਤਾਰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਸਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ।

ਹੁਸ਼ਿਆਰਪੁਰ: ਕੁੜੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ, ਦੋਸ਼ੀਆਂ ਦੀ ਕੀਤੀ ਜਾ ਰਹੀ ਭਾਲ
ਹੁਸ਼ਿਆਰਪੁਰ: ਕੁੜੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ, ਦੋਸ਼ੀਆਂ ਦੀ ਕੀਤੀ ਜਾ ਰਹੀ ਭਾਲ

By

Published : Jun 13, 2021, 7:01 PM IST

ਹੁਸ਼ਿਆਰਪੁਰ: ਜ਼ਿਲ੍ਹੇ ’ਚ ਇੱਕ 21 ਸਾਲਾ ਲੜਕੀ ਵੱਲੋਂ ਫਾਈਨਸਰਾਂ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਰੇਸ਼ਾਨੀ ਦੇ ਚੱਲਦਿਆਂ ਲੜਕੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ।

ਹੁਸ਼ਿਆਰਪੁਰ: ਕੁੜੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ, ਦੋਸ਼ੀਆਂ ਦੀ ਕੀਤੀ ਜਾ ਰਹੀ ਭਾਲ

ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਵੱਲੋਂ ਵਿਦੇਸ਼ ਜਾਣ ਲਈ ਦੋ ਵਿਅਕਤੀਆਂ ਕੋਲੋਂ ਜੋ ਕਿ ਫਾਇਨਾਂਸ ਦਾ ਕੰਮ ਕਰਦੇ ਹਨ ਉਨ੍ਹਾਂ ਤੋਂ ਪੈਸੇ ਲਏ ਹੋਏ ਸੀ ਤੇ ਜਿਨ੍ਹਾਂ ਵੱਲੋਂ ਉਨ੍ਹਾਂ ਦੀ ਲੜਕੀ ਨੂੰ ਲਗਾਤਾਰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਸਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਪਰਿਵਾਰਿਕ ਮੈਂਬਰਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਮਾਮਲੇ ਸਬੰਧੀ ਐਸਐਚਓ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਕਥਿਤ ਦੋਸ਼ੀਆਂ ਖਿਲਾਫ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਸ਼ਰਮਨਾਕ: ਮਹਿਲਾ ਨੇ ਕੀਤਾ ਨਾਬਾਲਿਗ ਲੜਕੀ ਦਾ ਸਰੀਰਕ ਸ਼ੋਸ਼ਣ, ਗ੍ਰਿਫਤਾਰ

ABOUT THE AUTHOR

...view details