ਪੰਜਾਬ

punjab

ETV Bharat / state

ਕਰਤਾਰਪੁਰ ਲਾਂਘੇ ਬਾਰੇ ਡੀਜੀਪੀ ਦੇ ਬਿਆਨ ਦੀ ਲੌਂਗੋਵਾਲ ਨੇ ਕੀਤੀ ਨਿਖੇਦੀ

ਕਰਤਾਰਪੁਰ ਲਾਂਘੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਦੀ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਡੀਜੀਪੀ ਦੇ ਬਿਆਨ ਦੀ ਕੜੇ ਸ਼ਬਦਾਂ 'ਚ ਨਿਖੇਦੀ ਕੀਤੀ।

By

Published : Feb 23, 2020, 10:41 AM IST

ਗੋਬਿੰਦ ਸਿੰਘ ਲੌਂਗੋਵਾਲ
ਗੋਬਿੰਦ ਸਿੰਘ ਲੌਂਗੋਵਾਲ

ਹੁਸ਼ਿਆਰਪੁਰ: ਕਰਤਾਰਪੁਰ ਲਾਂਘੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਕਈ ਧਾਰਮਿਕ ਅਤੇ ਸਿਆਸੀ ਆਗੂਆਂ ਵੱਲੋਂ ਇਸ ਦੀ ਨਿੰਦਾ ਕੀਤੀ ਗਈ ਹੈ। ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਜੀਪੀ ਦੇ ਬਿਆਨ ਦੀ ਕੜੇ ਸ਼ਬਦਾਂ 'ਚ ਨਿਖੇਦੀ ਕੀਤੀ।

ਕਰਤਾਰਪੁਰ ਲਾਂਘੇ ਬਾਰੇ ਡੀਜੀਪੀ ਦੇ ਬਿਆਨ ਦੀ ਲੌਂਗੋਵਾਲ ਨੇ ਕੀਤੀ ਨਿਖੇਦੀ

ਉਨ੍ਹਾਂ ਕਿਹਾ ਕਿ ਸਿੱਖ ਸੰਗਤ ਅਤੇ ਭਾਰਤ ਵਿੱਚ ਵੱਸਦੀ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਦੀ 70 ਸਾਲਾਂ ਤੋਂ ਅਰਦਾਸ ਸੀ ਕਿ ਇਹ ਲਾਂਘਾ ਖੁੱਲ੍ਹੇ ਅਤੇ ਉਹ ਨਨਕਾਨਾ ਸਾਹਿਬ ਦੇ ਦਰਸ਼ਨ ਕਰਨ ਜਾ ਸਕਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇੱਕ ਡੀਜੀਪੀ ਰੈਂਕ ਦੇ ਬੰਦੇ ਦੇ ਅਜਿਹੇ ਬਿਆਨ ਨਾਲ ਸਿੱਖ ਸੰਗਤਾਂ ਨੂੰ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ: ਢੱਡਰੀਆਵਾਲੇ ਨੇ ਛੱਡੇ ਦੀਵਾਨ, ਜਥੇਦਾਰ ਅਤੇ ਅਜਨਾਲਾ ਨੂੰ ਲਾਈਵ ਬਹਿਸ ਦਾ ਦਿੱਤਾ ਸੱਦਾ

ਦੱਸ ਦਈਏ ਕਿ ਸ਼ਨੀਵਾਰ ਨੂੰ ਦਿਨਕਰ ਗੁਪਤਾ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਸਵੇਰੇ ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣ ਵਾਲਾ ਬੰਦਾ ਸ਼ਾਮ ਨੂੰ ਅੱਤਵਾਦੀ ਬਣ ਕੇ ਵਾਪਿਸ ਆ ਸਕਦਾ ਹੈ।

ABOUT THE AUTHOR

...view details