ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਦੇ ਅਧੀਨ ਪੈਂਦੇ ਪਿੰਡ ਲਤੀਫਪੁਰ ਵਿਖੇ ਭਾਈ ਘਨੱਈਆ ਜੀ ਮਿਸ਼ਨ ਵਲੋਂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵਲੋਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਗਿਆ।
ਨੌਂਵੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਮਹਾਨ ਕੀਰਤਨ ਸਮਾਗਮ - ਲਤੀਫਪੁਰ
ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਦੇ ਅਧੀਨ ਪੈਂਦੇ ਪਿੰਡ ਲਤੀਫਪੁਰ ਵਿਖੇ ਭਾਈ ਘਨੱਈਆ ਜੀ ਮਿਸ਼ਨ ਵਲੋਂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ।
ਨੌਂਵੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਮਹਾਨ ਕੀਰਤਨ ਸਮਾਗਮ
ਇਸ ਸਮਾਗਮ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਬੋਲਦਿਆਂ ਜਿਥੇ ਉਨ੍ਹਾਂ ਸਮਾਗਮ 'ਚ ਪਹੁੰਚੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ 'ਤੇ ਚੱਲਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ।
ਇਹ ਵੀ ਪੜ੍ਹੋ:ਅੰਮ੍ਰਿਤਸਰ 'ਚ ਕੋਰੋਨਾ ਮਾਮਲਿਆਂ ਨੂੰ ਲੈਕੇ ਪ੍ਰਸ਼ਾਸ਼ਨ ਦੇ ਪੁਖ਼ਤਾ ਇੰਤਜਾਮ-ਡਾ ਧੰਜੂ