ਪੰਜਾਬ

punjab

ETV Bharat / state

ਹਰਜਿੰਦਰ ਸਿੰਘ ਧਾਮੀ SGPC ਪ੍ਰਧਾਨ ਬਣਨ ਤੋਂ ਬਾਅਦ ਗੁਰਦੁਆਰਾ ਸ਼ਹੀਦਾਂ ਸਿੰਘਾਂ ਹੋਏ ਨਤਮਸਤਕ - ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਲਧੋਵਾਲ ਵਿੱਖੇ ਨਤਮਸਤਕ ਹੋਏ।

ਹਰਜਿੰਦਰ ਸਿੰਘ ਧਾਮੀ SGPC ਪ੍ਰਧਾਨ
ਹਰਜਿੰਦਰ ਸਿੰਘ ਧਾਮੀ SGPC ਪ੍ਰਧਾਨ

By

Published : Nov 30, 2021, 10:39 PM IST

ਹੁਸ਼ਿਆਰਪੁਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਲਧੋਵਾਲ ਵਿੱਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਐਸ.ਜੀ.ਪੀ.ਸੀ ਮੈਂਬਰ ਅਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ, ਡਾਕਟਰ ਜੰਗ ਬਹਾਦਰ ਸਿੰਘ ਰਾਏ ਐਸ.ਜੀ.ਪੀ.ਸੀ ਮੈਂਬਰ ਅਤੇ ਬੀਬੀ ਰਣਜੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਇਸ ਮੌਕੇ ਪ੍ਰਧਾਨ ਐਸ.ਜੀ.ਪੀ.ਸੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਲਧੋਵਾਲ ਵਿੱਖੇ ਨਿਯੁਕਤੀ ਤੇ ਅਕਾਲ ਪੁਰਖ ਵਾਹਿਗੁਰੂ ਜੀ ਦਾ ਸੁਕਰਨਾਮਾਂ ਅਰਦਾਸ ਕੀਤੀ ਅਤੇ ਕਿਹਾ ਜੋ ਕੰਮ ਪੁਰਾਣੇ ਪ੍ਰਧਾਨ ਵਲੋਂ ਸ਼ੁਰੂ ਕੀਤੇ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ।

ਹਰਜਿੰਦਰ ਧਾਮੀ ਨੂੰ(SGPC ) ਦਾ ਪ੍ਰਧਾਨ ਬਣਾਇਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ (new president of the Shiromani Gurdwara Parbandhak Committee) ਹੋ ਗਈ ਹੈ। ਜਿਸ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( SGPC ) ਨੂੰ 44 ਵਾਂ ਪ੍ਰਧਾਨ ਮਿਲ ਗਿਆ ਹੈ। ਸੋਮਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਆਮ ਇਜਲਾਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਦਾ ਪ੍ਰਧਾਨ ਬਣਾਇਆ ਗਿਆ ਹੈ।

ਹਰਜਿੰਦਰ ਸਿੰਘ ਧਾਮੀ SGPC ਪ੍ਰਧਾਨ

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਤੇ ਮਿੱਠੂ ਸਿੰਘ ਕਾਹਨੇਕੇ ਦੇ ਨਾਮ ਮੁਕਾਬਲੇ ਵਿੱਚ ਪੇਸ਼ ਕੀਤੇ ਗਏ ਸਨ। ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਨਾਲ ਸਬੰਧਤ ਹਨ। ਬਾਕੀ ਮਿੱਠੂ ਸਿੰਘ ਕਾਹਨੇਕੇ ਬਲਵਿੰਦਰ ਬੈਂਸ, ਸੁਖਦੇਵ ਢੀਂਡਸਾ ਅਤੇ ਹੋਰ ਦਲਾਂ ਨਾਲ ਸਬੰਧਤ ਸਨ, ਜਦਕਿ ਇਸ ਪਿੱਛੋਂ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਹੋਈ, ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਵੱਧ ਵੋਟਾਂ ਪਈਆਂ ਅਤੇ ਉਹ ਚੋਣ ਜਿੱਤ ਗਏ।

ਹਰਜਿੰਦਰ ਧਾਮੀ ਦੇ ਇਲਾਕੇ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44ਵੇਂ ਪ੍ਰਧਾਨ ਬਣੇ ਹਨ। ਜਿਵੇਂ ਹੀ ਇਹ ਖ਼ਬਰ ਹੁਸ਼ਿਆਰਪੁਰ ਪਹੁੰਚੀ ਤਾਂ ਧਾਮੀ ਦੇ ਪਰਿਵਾਰ ਸਮੇਤ ਇਲਾਕੇ ਭਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਧਾਮੀ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਵਾਹਿਗੁਰੂ ਨੇ ਉਨ੍ਹਾਂ ਦੀ ਸੇਵਾ ਨੂੰ ਦੇਖਦਿਆਂ ਹੋਇਆਂ ਇਹ ਸੇਵਾ ਬਖਸ਼ੀ ਹੈ, ਹਰਜਿੰਦਰ ਸਿੰਘ ਧਾਮੀ ਵਾਹਿਗੁਰੂ ਵੱਲੋਂ ਬਖਸ਼ੀ ਇਸ ਸੇਵਾ ਨੂੰ ਇਮਾਨਦਾਰੀ ਅਤੇ ਨਿਸ਼ਕਾਮ ਭਾਵਨਾ ਨਾਲ ਨਿਭਾਉਣਗੇ। ਜਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਇਸ ਤੋਂ ਪਹਿਲਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਇਹ ਵੀ ਪੜੋ:- ਸੁਖਬੀਰ ਬਾਦਲ ਨੇ ਚੰਨੀ 'ਤੇ ਕਿਸਾਨਾਂ ਨਾਲ ਧੋਖੇਬਾਜ਼ੀ ਕਰਨ ਦੇ ਲਗਾਏ ਆਰੋਪ

ABOUT THE AUTHOR

...view details