ਹੁਸ਼ਿਆਰਪੁਰ:ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਜੇਕਰ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ (Agricultural laws) ਨੂੰ ਰੱਦ ਕਰ ਦਿੱਤਾ ਹੁੰਦਾ ਤਾਂ ਅੱਜ ਦਿੱਲੀ ਵਿਖੇ ਸਿੰਘੂ ਬਾਰਡਰ ਦੇ ਉੱਪਰ ਅਜਿਹੀ ਘਟਨਾ ਨੂੰ ਰੋਕਿਆ ਜਾ ਸਕਦਾ ਸੀ।
ਖੇਤੀਬਾੜੀ ਬਿੱਲ ਰੱਦ ਕੀਤੇ ਹੁੰਦੇ ਤਾਂ ਸਿੰਘੂ ਬਾਰਡਰ ਤੇ ਘਟਨਾ ਨਾ ਵਾਪਰਦੀ:ਜੈ ਕ੍ਰਿਸ਼ਨ ਰੋੜੀ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਦਿੱਲੀ ਦੀ ਸਰਹੱਦ ਦੇ ਉੱਪਰ ਕਿਸਾਨਾਂ ਨੂੰ ਪ੍ਰਦਰਸ਼ਨ ਕਰਦੇ ਹੋਏ ਲੱਗਭਗ ਇਕ ਸਾਲ ਦਾ ਸਮਾਂ ਪੁਰਾ ਹੋਣ ਵਾਲਾ ਹੈ ਪਰ ਕੇਂਦਰ ਦੀ ਬੀਜੇਪੀ ਸਰਕਾਰ ਆਪਣੇ ਅੜੀਅਲ ਰੁਖ਼ ਅਪਣਾਈ ਬੈਠੀ ਹੈ।ਉਨ੍ਹਾਂ ਕਿਹਾ ਕਿ ਸੈਂਟਰ ਦੀ ਸਰਕਾਰ ਤੋਂ ਮੰਗ ਕੀਤੀ ਉਹ ਆਪਣੇ ਅੜੀਅਲ ਰੁਖ਼ ਨੂੰ ਛੱਡ ਕੇ ਇਨ੍ਹਾਂ ਬਿੱਲਾਂ ਨੂੰ ਰੱਦ ਕਰ ਦੇਵੇ
ਜੈ ਕਿਸ਼ਨ ਸਿੰਘ ਰੋੜੀਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦਾ ਲੋਕਾਂ ਦੇ ਵਿਚੋਂ ਅਕਸ ਖਤਮ ਹੋ ਚੁੱਕਾ ਹੈ ਕਿਉਂਕਿ ਲੋਕ ਸਮਝ ਚੁੱਕੇ ਹਨ ਕਿ ਉਹ ਕਿਸੇ ਨਾਲ ਵੀ ਕੰਮ ਨਹੀਂ ਕਰ ਸਕਦੇ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਐਲਾਨ ਨਹੀਂ ਸਗੋਂ ਕੰਮ ਚਾਹੀਦੇ ਹਨ।ਜੈ ਕਿਸ਼ਨ ਸਿੰਘ ਰੋੜੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਤੰਜ ਕੱਸਦੇ ਹੋਏ ਕਿਹਾ ਕਿ ਚਲਦੀ ਹੈ ਪੰਜਾਬ ਵਿੱਚ ਗੱਲ ਚੰਨੀ ਸਾਬ ਕੋਲ ਨਹੀਂ ਕਿਸੀ ਵੀ ਮਸਲੇ ਦਾ ਹੱਲ। ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨੂੰ ਬਿਜਲੀ ਦੇ ਬਿੱਲ ਮਾਫ ਕਰਨ ਦੇ ਲਈ ਵੀ ਗੁੰਮਰਾਹ ਕਰ ਰਹੀ ਹੈ।
ਇਹ ਵੀ ਪੜੋ:ਲਖੀਮਪੁਰ ਦੀ ਘਟਨਾ ਦੇ ਵਿਰੋਧ 'ਚ ਅੱਜ ਸਾੜੇ ਜਾਣਗੇ PM ਮੋਦੀ ਤੇ ਸ਼ਾਹ ਦੇ ਪੁਤਲੇ