Harbhajan Singh ETO Visit Garhshankar: "ਸੂਬੇ ਦੀਆਂ ਸੜਕਾਂ ਦੀ ਕਾਇਆ-ਕਲਪ ਕਰਨਾ ਸਾਡੀ ਸਰਕਾਰ ਦਾ ਮੁੱਖ ਟੀਚਾ" ਹੁਸ਼ਿਆਰਪੁਰ :ਪੰਜਾਬ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਰੋੜੀ ਦੀ ਮੌਜੂਦਗੀ ਵਿਚ ਗੜ੍ਹਸ਼ੰਕਰ ਦੇ ਅੱਡਾ ਝੁੰਗੀਆਂ ਵਿਚ 14.32 ਕਰੋੜ ਰੁਪਏ ਦੀ ਲਾਗਤ ਨਾਲ 16.40 ਕਿਲੋਮੀਟਰ ਲੰਬੀ ਬਣਨ ਵਾਲੀ ਗੜ੍ਹਸ਼ੰਕਰ-ਸੰਤੋਖਗੜ੍ਹ ਸੜਕ ਨੂੰ ਮਜ਼ਬੂਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਨੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਮੁੱਖ ਟੀਚਾ ਹੈ। ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਦੇ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਵਿਚ ਕੋਈ ਵੀ ਬਲੈਕ ਸਪਾਟ ਨਹੀਂ ਛੱਡਿਆ ਜਾਵੇਗਾ।
2015 ਨੂੰ ਹੋਈ ਸੀ ਸੜਕ ਦੀ ਮੁਰੰਮਤ :ਇਸ ਮੌਕੇ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਸੈਲਾਨੀ ਇਸ ਸੜਕ ਰਾਹੀਂ ਗੁਜ਼ਰਦੇ ਹਨ। ਇਸ ਤੋਂ ਇਲਾਵਾ ਮਾਈਨਿੰਗ, ਸੀਮੈਂਟ ਦੇ ਡੰਪ ਅਤੇ ਉਦਯੋਗਿਕ ਇਕਾਈਆਂ ਲਈ ਭਾਰੀ ਵਾਹਨ ਵੀ ਇਸੇ ਸੜਕ ਰਾਹੀਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਤੱਕ ਸਾਮਾਨ ਦੀ ਢੋਆ-ਢੁਆਈ ਕਰਦੇ ਹਨ। ਇਸ ਸੜਕ ਦੀ ਆਖਰੀ ਮੁਰੰਮਤ ਅਗਸਤ 2015 ਨੂੰ ਹੋਈ ਸੀ ਅਤੇ ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਦੀ ਸਾਰ ਲਈ ਹੈ।
ਇਹ ਵੀ ਪੜ੍ਹੋ :Morbi Bridge Accident: ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਤੇ ਜ਼ਖਮੀਆਂ ਨੂੰ 2-2 ਲੱਖ ਰੁਪਏ, ਗੁਜਰਾਤ ਹਾਈ ਕੋਰਟ ਦੇ ਹੁਕਮ
ਝੋਨੇ ਦੇ ਸੀਜ਼ਨ ਦੌਰਾਨ ਦਿੱਤੀ ਗਈ ਰਿਕਾਰਡ ਤੋੜ ਬਿਜਲੀ :ਇਸ ਮੌਕੇ ਬਿੱਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿੱਚ 14311 ਮੈਗਾਵਾਟ ਰਿਕਾਰਡ ਤੋੜ ਬਿੱਜਲੀ ਪਿੱਛਲੇ ਝੋਨੇ ਦੇ ਸੀਜ਼ਨ ਵਿੱਚ ਦਿੱਤੀ ਗਈ ਅਤੇ ਕਿਸਾਨਾਂ ਨੂੰ ਖੇਤਾਬਾੜੀ ਲਈ 8 ਘੰਟੇ ਦੀ ਜਗ੍ਹਾ 12 ਤੇ 14 ਘੰਟੇ ਤੱਕ ਬਿੱਜਲੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਬਿੱਜਲੀ ਸੰਕਟ ਅਤੇ ਬਲੈਕ ਆਊਟ ਹੋਣ ਦੀਆਂ ਖਬਰਾਂ ਛਪਦੀਆਂ ਹਨ ਉਹ ਸਰਾਸਰ ਝੂਠ ਹਨ।
ਇਹ ਵੀ ਪੜ੍ਹੋ :Bapu Surat Singh: ਬਾਪੂ ਸੂਰਤ ਸਿੰਘ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਦਾ ਲੁਧਿਆਣਾ ਪ੍ਰਸ਼ਾਸਨ ਨੂੰ ਦੋ ਦਿਨਾਂ ਦਾ ਅਲਟੀਮੇਟਮ
ਕਾਂਗਰਸ ਮਗਰੋਂ 9 ਹਜ਼ਾਰ ਕਰੋੜ ਤੋਂ ਵੱਧ ਦੀ ਸਬਸਿਡੀ ਦੀ ਦੇਣਦਾਰੀ ਪੀਸੀਪੀਸੀਐੱਲ ਵੱਲ : ਇਸ ਮੌਕੇ ਉਨ੍ਹਾਂ ਕਿਹਾ ਕਿਹਾ ਕਿ ਚੰਨੀ ਸਰਕਾਰ ਦੇ ਜਾਣ ਤੋਂ ਬਾਅਦ 9 ਹਜ਼ਾਰ ਕਰੋੜ ਤੋਂ ਵੱਧ ਦੀ ਸਬਸਿਡੀ ਦੀ ਦੇਣਦਾਰੀ ਪੀਸੀਪੀਸੀਐੱਲ ਦੀ ਸੀ, ਜਿਹੜੀ ਕਿ ਉਨ੍ਹਾਂ ਦੀ ਸਰਕਾਰ ਵਲੋਂ ਆਉਣ ਵਾਲੇ ਸਮੇਂ ਦੇ ਵਿੱਚ ਦਿੱਤੀ ਜਾਵੇਗੀ ਅਤੇ ਇਸਦੇ ਨਾਲ ਹੀ ਐਗਰੀਕਲਚਰ ਅਤੇ ਹੋਰ ਕਈ ਤਰ੍ਹਾਂ ਦੀਆਂ ਸਬਸਿਡੀਆਂ ਸਰਕਾਰ ਦਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੀ ਗਾਰੰਟੀ ਨੂੰ ਪੂਰਾ ਕਰਦੇ ਹੋਏ 600 ਯੂਨਿਟ ਮੁਫ਼ਤ ਬਿੱਜਲੀ ਲੋਕਾਂ ਨੂੰ ਪਹੁੰਚਾਈ ਹੈ, ਜਿਸ ਕਾਰਨ ਅੱਜ ਪੰਜਾਬ ਦੇ 99 ਫੀਸਦੀ ਬਿੱਜਲੀ ਦਾ ਬਿੱਲ ਜ਼ੀਰੋ ਆਇਆ ਹੈ।