ਹੁਸ਼ਿਆਰਪੁਰ:ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ (DC Office) ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਹੈ।ਇਸ ਪ੍ਰਦਰਸ਼ਨ ਵਿਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਸ਼ਾਮਿਲ ਹੋਏ।ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।
ਜੇਈ ਨੂੰ 30 ਲੀਟਰ ਤੇਲ ਵਾਲੀ ਸੁਵਿਧਾ ਜਾਰੀ ਰਹੇ
ਇਸ ਮੌਕੇ ਪ੍ਰਦਰਸ਼ਨਕਾਰੀ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ (Government of Punjab) ਵੱਲੋਂ ਪੇ ਕਮਿਸ਼ਨ (Pay Commission)ਦੀ ਰਿਪੋਰਟ ਜਾਰੀ ਕੀਤੀ ਗਈ ਹੈ।ਜਿਸ ਵਿਚ ਦਫ਼ਤਰੀ ਕੰਮ ਕਾਰ ਲਈ 30 ਲੀਟਰ ਤੇਲ ਮਿਲਦਾ ਸੀ ਉਹ ਹੁਣ ਬੰਦ ਕਰ ਦਿੱਤਾ ਗਿਆ ਹੈ।ਪ੍ਰਦਰਸ਼ਨ ਦੌਰਾਨ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਦਫ਼ਤਰੀ ਕੰਮਕਾਰ ਲਈ 30 ਲੀਟਰ ਤੇਲ ਦੇਣ ਵਾਲੀ ਸੁਵਿਧਾ ਨੂੰ ਮੁੜ ਚਾਲੂ ਕਰੇ।ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆੰ ਦਾ ਸੰਘਰਸ਼ ਹੋਰ ਤੇਜ਼ ਕਰਾਂਗੇ।