ਪੰਜਾਬ

punjab

ETV Bharat / state

GOG ਸੇਵਾਵਾਂ ਸਮਾਪਤ ਖ਼ਤਮ ਕਰਨ ਉਤੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਉਤਰੇ ਸਾਬਕਾ ਫੌਜੀ - GOG

ਪੰਜਾਬ ਸਰਕਾਰ ਵੱਲੋਂ ਜੀਓਜੀ (Guardians of Governance termination) ਦੀਆਂ ਸੇਵਾਵਾਂ ਸਮਾਪਤ ਕਰਨ 'ਤੇ ਜੀਓਜੀ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।

GOG services
GOG ਸੇਵਾਵਾਂ ਸਮਾਪਤ ਖ਼ਤਮ ਕਰਨ ਉਤੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਉਤਰੇ ਸਾਬਕਾ ਫੌਜੀ

By

Published : Sep 13, 2022, 10:39 AM IST

ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਜੀਓਜੀ (Guardians of Governance termination) ਦੀਆਂ ਸੇਵਾਵਾਂ ਬੰਦ ਕਰਨ ਦੇ ਵਿਰੋਧ ਦੇ ਵਿੱਚ ਜੀਓਜੀ ਵਲੋਂ ਗੜ੍ਹਸ਼ੰਕਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਜੀ.ਓ.ਜੀ. ਵੱਲੋਂ ਸ਼ਹਿਰ ਦੇ ਬੱਸ ਅੱਡੇ ਵਿਖੇ ਸ਼ਹੀਦ ਭਗਤ ਸਿੰਘ ਸਮਾਰਕ ਤੋਂ ਸ਼ਹਿਰ ਦੇ ਬੰਗਾ ਚੌਂਕ ਤੱਕ ਰੋਸ ਮਾਰਚ ਕਰਨ ਉਪਰੰਤ ਬੰਗਾ ਚੌਂਕ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਜੀ.ਓ.ਜੀ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਸਰਕਾਰ ਦੀਆਂ ਸੇਵਾਵਾਂ ਨੂੰ ਘਰ ਘਰ ਤੱਕ ਪਹੁੰਚਾਉਣ ਦੇ ਲਈ ਸਾਬਕਾ ਫੌਜੀਆਂ ਨੂੰ ਲੈ ਕੇ ਜੀ.ਓ.ਜੀ. (Guardians of Governance termination) ਸੇਵਾਵਾਂ ਨੂੰ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੀਓਜੀ ਵੱਲੋਂ ਅਪਣੀਆਂ ਸੇਵਾਵਾਂ ਨੂੰ ਬਾਖੂਬੀ ਨਿਭਾਇਆ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਪਿੰਡਾਂ ਵਿਚ ਡਿਵੈਲਪਮੈਂਟ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਉਨ੍ਹਾਂ ਵੱਲੋਂ ਇਮਾਨਦਾਰੀ ਦੇ ਨਾਲ ਕੰਮ ਕੀਤਾ ਜਾ ਰਿਹਾ ਸੀ।

GOG ਸੇਵਾਵਾਂ ਸਮਾਪਤ ਖ਼ਤਮ ਕਰਨ ਉਤੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਉਤਰੇ ਸਾਬਕਾ ਫੌਜੀ

ਪਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੀਓਜੀ ਵੱਲੋਂ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਜਿਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਇਹ ਸਰਕਾਰ ਲੋਕ ਵਿਰੋਧੀ ਹੈ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿ ਜੇਕਰ ਜੀਓਜੀ ਦੀ ਸੇਵਾਵਾਂ ਜਲਦ ਚਾਲੂ ਨਾ ਕੀਤਾ ਗਿਆ ਤਾਂ ਵੱਡੀ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਬਠਿੰਡਾ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ

ABOUT THE AUTHOR

...view details