ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਨਿੱਜੀ ਸਕੂਲ 'ਚ ਜਿੱਥੇ ਕਿ ਬੀਤੇ ਦਿਨ ਵਿਦਿਆਰਥੀਆਂ ਦੀ ਪ੍ਰੀਖਿਆ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੇ ਹੱਥਾਂ ਵਿੱਚ ਪਾਇਆ ਹੋਇਆ ਕੜਾ ਲਹਾ ਦਿੱਤਾ ਗਿਆ। ਜਿਵੇਂ ਹੀ ਇਸ ਗੱਲ ਦੀ ਭਿਣਕ ਸਿੱਖ ਜਥੇਬੰਦੀਆਂ ਨੂੰ ਪਈ ਤਾਂ ਉਹ ਅੱਜ 30 ਸਤੰਬਰ ਨੂੰ ਸਵੇਰੇ ਵੱਡੀ ਗਿਣਤੀ 'ਚ ਇਕੱਤਰ ਹੋ ਕੇ ਸਕੂਲ ਪਹੁੰਚ ਗਈਆਂ। ਇਸ ਵਿਸ਼ੇ ਤੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ।
ਹਾਲਾਂਕਿ ਇਸ ਦੌਰਾਨ ਹੁਸ਼ਿਆਰਪੁਰ ਪੁਲਿਸ ਪ੍ਰਸ਼ਾਸਨ ਵੱਲੋਂ ਗੰਭੀਰਤਾ ਨੂੰ ਸਮਝਦਿਆਂ ਹੋਇਆਂ ਪੁਲਿਸ ਦੇ ਆਲਾ ਅਧਿਕਾਰੀ ਵੀ ਮੌਕੇ ਤੇ ਪੁਲਿਸ ਫੋਰਸ ਸਮੇਤ ਮੌਕੇ ਤੇ ਮੌਜੂਦ ਸਨ ਤੇ ਸਕੂਲ ਪ੍ਰਬੰਧਕਾਂ ਅਤੇ ਸਿੱਖ ਸੰਸਥਾਵਾਂ ਦੇ ਵਿਚ ਮੀਟਿੰਗ ਕਰਵਾਈ। ਕਾਫੀ ਸਮੇਂ ਤੱਕ ਚੱਲੀ ਇਸ ਮੀਟਿੰਗ ਤੋਂ ਬਾਅਦ ਸ਼ਕੀਲ ਪ੍ਰਬੰਧਕਾਂ ਨੇ ਸਿੱਖ ਜਥੇਬੰਦੀਆਂ ਤੋਂ ਲਿਖਤੀ ਤੌਰ ਤੇ ਮੁਆਫ਼ੀ ਮੰਗੀ ਤੇ ਕਿਹਾ ਕਿ ਉਨ੍ਹਾਂ ਦਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਵੀ ਮਕਸਦ ਨਹੀਂ ਹੈ।
Hoshiarpur Mount Carmel School Management removed the kada worn by the students ਉਨ੍ਹਾਂ ਕਿਹਾ ਕਿ ਸਿਰਫ਼ ਸੁਰੱਖਿਆ ਦੇ ਲਿਹਾਜ਼ ਨਾਲ ਹੀ ਉਨ੍ਹਾਂ ਵਲੋਂ ਵਿਦਿਆਰਥੀਆਂ ਦੇ ਕੜੇ ਲਹਾਏ ਗਏ ਸਨ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰੀਖਿਆ ਦੇ ਆਖ਼ਰੀ ਦਿਨ ਵਿਦਿਆਰਥੀ ਆਪਸ 'ਚ ਲੜ ਪੈਂਦੇ ਹਨ। ਜਿਸ ਕਾਰਨ ਸੱਟ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਸੇ ਨੂੰ ਹੀ ਮੁੱਖ ਰੱਖਦਿਆਂ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਸੀ। ਉਨ੍ਹਾਂ ਦਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਵੀ ਮਕਸਦ ਨਹੀਂ ਸੀ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸਕੂਲ ਦੇ ਇਸ ਵਰਤਾਰੇ ਨਾਲ ਠੇਸ ਪੁੱਜੀ ਹੈ। ਇਸ ਲਈ ਉਨ੍ਹਾਂ ਤੋਂ ਮੁਆਫੀ ਵੀ ਮੰਗ ਚੁੱਕੇ ਹਨ ਤੇ ਭਵਿੱਖ 'ਚ ਕਦੇ ਵੀ ਸਕੂਲ ਪ੍ਰਬੰਧਕਾਂ ਵੱਲੋਂ ਦੁਬਾਰਾ ਅਜਿਹੀ ਗਲਤੀ ਨਹੀਂ ਕੀਤੀ ਜਾਵੇਗੀ। ਦੂਜੇ ਪਾਸੇ ਮੌਕੇ ਤੇ ਪਹੁੰਚੇ ਸਿੱਖ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਸਕੂਲ ਪ੍ਰਸ਼ਾਸਨ ਵੱਲੋਂ ਉਨ੍ਹਾਂ ਤੋਂ ਲਿਖਤੀ ਤੌਰ ਤੇ ਮੁਆਫੀ ਮੰਗ ਲਈ ਗਈ ਹੈ। ਜਿਸ ਕਾਰਨ ਇਹ ਗੱਲ ਇੱਥੇ ਹੀ ਖ਼ਤਮ ਕਰ ਦਿੱਤੀ ਗਈ ਹੈ ਤੇ ਸਕੂਲ ਵੱਲੋਂ ਯਕੀਨੀ ਬਣਾਇਆ ਗਿਆ ਹੈ ਕਿ ਭਵਿੱਖ 'ਚ ਉਨ੍ਹਾਂ ਵੱਲੋਂ ਦੁਬਾਰਾ ਕਦੇ ਵੀ ਅਜਿਹੀ ਗਲਤੀ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਪੁਲਿਸ ਨੇ ਅਸਲੇ ਸਣੇ 4 ਸ਼ਾਰਪਸ਼ੂਟਰ ਕੀਤੇ ਗ੍ਰਿਫਤਾਰ, ਇਸ ਗੈਂਗਸਟਰ ਉੱਤੇ ਕਰਨਾ ਸੀ ਹਮਲਾ