ਹੁਸ਼ਿਆਰਪੁਰ: ਪਿਛਲੇ 24 ਘੰਟਿਆਂ ਦੌਰਾਨ ਹੁਸ਼ਿਆਰਪੁਰ ਵਿੱਚ ਨਾਂਦੇੜ ਸਾਹਿਬ ਤੋਂ ਆਏ ਯਾਤਰੀਆਂ ਵਿੱਚੋਂ 70 ਮਰੀਜ਼ ਕੋਰੋਨਾ ਪੌਜ਼ੀਟਿਵ ਪਾਏ ਜਾਣ ਤੇ ਸਿਹਤ ਮਹਿਕਮੇ ਵਿੱਚ ਹੜਕੰਪ ਮਚ ਗਿਆ ਹੈ। ਇਸੇ ਨਾਲ ਹੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਥਾਵਾਂ ਤੇ ਤਿੰਨ ਕੋਰੋਨਾ ਮਰੀਜ਼ ਮਿਲਣ 'ਤੇ ਮਹਿਕਮੇ ਨੂੰ ਹੱਥਾਂ ਪੈਰਾਂ ਦੀ ਪੈ ਗਈ।
ਹੁਸ਼ਿਆਰਪੁਰ: ਨਵੇਂ ਆਏ ਕੋਰੋਨਾ ਮਾਮਲਿਆਂ ਨੇ ਪ੍ਰਸ਼ਾਸਨ ਨੂੰ ਪਾਇਆ ਵਖਤ - ਹੁਸ਼ਿਆਰਪੁਰ ਦੇ ਮੁਹੱਲਾ ਕਮਾਲਪੁਰ
ਪਿਛਲੇ 24 ਘੰਟਿਆਂ ਦੌਰਾਨ ਹੁਸ਼ਿਆਰਪੁਰ ਵਿੱਚ ਨੰਦੇੜ ਸਾਹਿਬ ਤੋਂ ਆਏ ਯਾਤਰੀਆਂ ਵਿੱਚੋਂ 70 ਮਰੀਜ਼ ਕੋਰੋਨਾ ਪੌਜ਼ੀਟਿਵ ਪਾਏ ਜਾਣ ਤੇ ਸਿਹਤ ਮਹਿਕਮੇ ਵਿਚ ਹੜਕੰਪ ਮਚ ਗਿਆ ਹੈ।
![ਹੁਸ਼ਿਆਰਪੁਰ: ਨਵੇਂ ਆਏ ਕੋਰੋਨਾ ਮਾਮਲਿਆਂ ਨੇ ਪ੍ਰਸ਼ਾਸਨ ਨੂੰ ਪਾਇਆ ਵਖਤ ਹੁਸ਼ਿਆਰਪੁਰ: ਨਵੇਂ ਆਏ ਕੋਰੋਨਾ ਮਾਮਲਿਆਂ ਨੇ ਪ੍ਰਸ਼ਾਸਨ ਨੂੰ ਪਾਇਆ ਵਖਤ](https://etvbharatimages.akamaized.net/etvbharat/prod-images/768-512-7041250-thumbnail-3x2-11.jpg)
ਹੁਸ਼ਿਆਰਪੁਰ: ਨਵੇਂ ਆਏ ਕੋਰੋਨਾ ਮਾਮਲਿਆਂ ਨੇ ਪ੍ਰਸ਼ਾਸਨ ਨੂੰ ਪਾਇਆ ਵਖਤ
ਹੁਸ਼ਿਆਰਪੁਰ: ਨਵੇਂ ਆਏ ਕੋਰੋਨਾ ਮਾਮਲਿਆਂ ਨੇ ਪ੍ਰਸ਼ਾਸਨ ਨੂੰ ਪਾਇਆ ਵਖਤ
ਜਿਸ ਤੋਂ ਬਾਅਦ ਮਹਿਕਮੇ ਨੇ ਹੁਸ਼ਿਆਰਪੁਰ ਦੇ ਮੁਹੱਲਾ ਕਮਾਲਪੁਰ ਨੂੰ ਸੀਲ ਕਰ ਦਿੱਤਾ ਅਤੇ ਸਿਹਤ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਲਗਾ ਕੇ ਪੂਰੇ ਇਲਾਕੇ ਨੂੰ ਸੈਨੇਟਾਈਜ਼ ਕੀਤਾ ਗਿਆ। ਇਸ ਮੌਕੇ ਜਿੱਥੇ ਪੁਲਿਸ ਵਿਭਾਗ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਵੱਖ-ਵੱਖ ਟੋਲੀਆਂ ਬਣਾ ਕੇ ਡਿਊਟੀ ਲਗਾਈ ਗਈ ਹੈ। ਸਿਹਤ ਵਿਭਾਗ ਨੇ ਟੀਮਾਂ ਬਣਾ ਕੇ ਵੱਖ-ਵੱਖ ਗਲੀ ਵਿੱਚ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।