ਹੁਸ਼ਿਆਰਪੁਰ:ਵਾਰਡ ਨੰਬਰ 7 ਵਿੱਚ ਕਾਫੀ ਦਿਨਾਂ ਤੋਂ ਪਾਣੀ (Water) ਨਾ ਆਉਣ ਕਰਕੇ ਲੋਕ ਪਰੇਸ਼ਾਨ ਹੋ ਗਏ ਸਨ।ਜਿਸ ਨੂੰ ਲੈ ਕੇ ਸਥਾਨਕ ਲੋਕਾਂ ਨੇ ਸੜਕ ਉਤੇ ਚੱਕਾ ਜਾਮ ਕਰਕੇ ਹੁਸ਼ਿਆਰਪੁਰ ਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਖਿਲਾਫ਼ (Against) ਜਮ ਕੇ ਨਾਅਰੇਬਾਜ਼ੀ ਕੀਤੀ।ਪ੍ਰਦਰਸ਼ਨਕਾਰੀ ਗੁਰਦੇਵ ਕੌਰ ਦਾ ਕਹਿਣਾ ਹੈ ਕਿ ਪਿਛਲੇ 10 ਦਿਨਾਂ ਤੋਂ ਉਨ੍ਹਾਂ ਦੇ ਘਰ ਵਿੱਚ ਪਾਣੀ ਨਹੀਂ ਆ ਰਿਹਾ ਹੈ।ਜਿਸ ਕਾਰਨ ਉਨ੍ਹਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕੌਂਸਲਰ ਨਾਲ ਗੱਲ ਕੀਤੀ ਹੈ ਪਰ ਉਸਨੇ ਅਣਸੁਣੀ ਕਰ ਦਿੱਤੀ।
Hoshiarpur:ਪਾਣੀ ਦੀ ਘਾਟ ਨੂੰ ਲੈ ਕੇ ਲੋਕਾਂ ਨੇ ਕੀਤਾ ਚੱਕਾ ਜਾਮ - Water
ਹੁਸ਼ਿਆਰਪੁਰ ਦੇ ਵਾਰਡ ਨੰਬਰ 7 ਵਿੱਚ ਪਿਛਲੇ 10 ਦਿਨਾਂ ਤੋਂ ਪਾਣੀ (Water) ਨਹੀਂ ਆ ਰਿਹਾ ਹੈ ਜਿਸ ਕਰਕੇ ਲੋਕ ਪਰੇਸ਼ਾਨ ਹੋ ਰਹੇ ਹਨ।ਲੋਕਾਂ ਨੇ ਸੜਕ ਉਤੇ ਜਾਮ ਲਾ ਕੇ ਚੱਕਾ ਜਾਮ ਕਰ ਦਿੱਤਾ।ਇਸ ਮੌਕੇ ਲੋਕਾਂ ਨੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ਼ (Against) ਜਮ ਕੇ ਨਾਅਰੇਬਾਜ਼ੀ ਕੀਤੀ।
ਵਾਰਡ ਦੇ ਐਮ ਸੀ ਜਸਵਿੰਦਰਪਾਲ ਨੇ ਕਿਹਾ ਕਿ ਇਹ ਮਾਮਲਾ ਕੱਲ੍ਹ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਅਤੇ ਉਨ੍ਹਾਂ ਵੱਲੋਂ ਮੌਕੇ ਦਾ ਦੌਰਾ ਵੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਉਕਤ ਸਾਰਾ ਮਾਮਲਾ ਮੇਅਰ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ ਅਤੇ ਉਹ ਮੰਤਰੀ ਦੇ ਘਰ ਵੀ ਜਾਣਗੇ ਅਤੇ ਪਾਣੀ ਅਤੇ ਸੀਵਰੇਜ ਦੀ ਸਮੱਸਿਆਂ ਬਾਰੇ ਦੱਸਣਗੇ।ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਪਾਣੀ ਦੀ ਘਾਟ ਨੂੰ ਪੂਰਾ ਕੀਤਾ ਜਾਵੇ ਨਹੀਂ ਤਾਂ ਅਸੀਂ ਆਪਣਾ ਰੋਸ ਪ੍ਰਦਰਸ਼ਨ ਨੂੰ ਹੋਰ ਤਿੱਖਾ ਕਰਾਂਗੇ।
ਇਹ ਵੀ ਪੜੋ:ਤਿੰਨ ਦਿਨਾਂ ਪੰਜਾਬ ਦੌਰੇ ਤਹਿਤ ਸ਼ਿਵ ਪ੍ਰਕਾਸ਼ ਪੁੱਜੇ ਸੂਬਾ ਭਾਜਪਾ ਹੈੱਡਕੁਆਰਟਰ