ਹੁਸ਼ਿਆਰਪੁਰ :ਮੁਕੇਰੀਆਂ ਪੁਲਿਸ ਨੇ ਭੋਲੇ ਭਾਲੇ ਨੌਜਵਾਨਾ ਨੂੰ ਪੰਜਾਬ ਪੁਲਿਸ 'ਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਠੱਗਣ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਇਹਨਾਂ ਠੱਗਾਂ ਨੇ ਕਰੀਬ 30-35 ਨੌਜਵਾਨਾਂ ਨਾਲ 2 ਕਰੋੜ 58 ਲੱਖ ਦੀ ਠੱਗੀ ਮਾਰੀ ਸੀ।
ਗੈਂਗ ਦੇ 3 ਮੈਂਬਰ ਕਾਬੂ:ਪ੍ਰੈੱਸ ਕਾਨਫਰੰਸ ਕਰਦੇ ਹੋਏ ਡੀ.ਐਸ.ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇਸ ਗਿਰੋਹ ਦਾ ਸਰਗਨਾ ਬਲਵਿੰਦਰ ਸਿੰਘ, ਡੇਰਾ ਸੌਦਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਦਾ ਵਸਨੀਕ ਹੈ, ਜੋ ਕਿ ਆਪਣੇ ਆਪ ਨੂੰ ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਅਤੇ ਰੋਹਿਤ ਕੁਮਾਰ ਉਰਫ ਬਲਵੰਤ ਸਿੰਘ ਗਿੱਲ ਵਾਸੀ ਸਹਾਏਪੁਰ ਥਾਣਾ ਡਿਵੀਜ਼ਨ ਨੰਬਰ 07 ਜ਼ਿਲ੍ਹਾ ਜਲੰਧਰ, ਜੋ ਆਪਣੇ ਆਪ ਨੂੰ ਵਿਜੀਲੈਂਸ ਦਾ ਡੀਐਸਪੀ ਦੱਸਦਾ ਸੀ। ਡੀਐਸਪੀ ਨੇ ਦੱਸਿਆ ਕਿ ਇਸ ਗਰੋਹ ਦੇ ਹੋਰ ਮੈਂਬਰ ਹਰਜੀਤ ਸਿੰਘ ਵਾਸੀ ਸਹਾਏਪੁਰ ਥਾਣਾ ਬਲੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਬਲਵੀਰ ਸਿੰਘ ਉਰਫ ਸ਼ੀਵਾ ਵਾਸੀ ਦੋਵਾ ਕਲੋਨੀ ਥਾਣਾ ਮੁਕੇਰੀਆ ਜੋ ਵੀ ਆਪਣੇ ਆਪ ਨੂੰ ਮੁਲਾਜ਼ਮ ਦੱਸਦੇ ਸਨ। ਇਹਨਾਂ ਵਿੱਚੋਂ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ ਜੋ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿਵਾਉਣ ਦੇ ਨਾਂ ਉੱਤੇ ਠੱਗੀ ਕਰਦੇ ਸਨ।
- OMG 2 Teaser OUT: ਅਕਸ਼ੇ ਕੁਮਾਰ ਦੀ ਫਿਲਮ OMG 2 ਦਾ ਟੀਜ਼ਰ ਹੋਇਆ ਰਿਲੀਜ਼, ਇਸ ਦਿਨ ਸਿਨੇਮਾਂ ਘਰਾਂ 'ਚ ਆਵੇਗੀ ਫਿਲਮ
- BB OTT 2 Highlights: ਸਲਮਾਨ ਖਾਨ ਦੇ ਮਨ੍ਹਾਂ ਕਰਨ ਤੋਂ ਬਾਅਦ ਵੀ ਇਸ ਪ੍ਰਤੀਯੋਗੀ ਨੇ ਛੱਡਿਆ ਘਰ, ਜਾਣੋ ਘਰ ਵਿੱਚ ਹੋਰ ਕੀ-ਕੀ ਹੋਇਆ
- LGM Trailer OUT: ਧੋਨੀ ਦੀ ਪਹਿਲੀ ਫਿਲਮ 'LGM' ਦਾ ਟ੍ਰੇਲਰ ਹੋਇਆ ਰਿਲੀਜ਼, ਇਹ ਸਿਤਾਰੇ ਨਿਭਾਉਣਗੇ ਅਹਿਮ ਭੂਮਿਕਾ