ਹੁਸ਼ਿਆਰਪੁਰ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਹੁਕਮਾਂ ਮੁਤਾਬਕ ਅੱਜ ਪੂਰੀ ਪੰਜਾਬ ਪੁਲਿਸ ਵੱਲੋਂ ਪਟਿਆਲਾ ਵਿੱਚ ਡਿਊਟੀ ਦੌਰਾਨ ਹਮਲੇ ਦਾ ਸ਼ਿਕਾਰ ਹੋਏ ਸਬ-ਇੰਸਪੈਕਟਰ ਹਰਜੀਤ ਸਿੰਘ ਨੂੰ ਉਨ੍ਹਾਂ ਦੇ ਕੰਮ ਲਈ ਸਲਾਮ ਕੀਤਾ ਗਿਆ। ਇਸ ਦੇ ਨਾਲ ਹੀ ਸਾਰੇ ਪੁਲਿਸ ਮੁਲਾਜ਼ਮਾਂ ਵੱਲੋਂ ਉਸ ਦੇ ਨਾਂਅ ਦੀਆਂ ਨੇਮ ਪਲੇਟਾਂ ਵੀ ਲਾਈਆਂ ਗਈਆਂ। ਇਸ ਦੇ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਵੀ ਸਬ-ਇੰਸਪੈਕਟਰ ਹਰਜੀਤ ਸਿੰਘ ਦੇ ਜਜ਼ਬੇ ਨੂੰ ਸਲਾਮ ਕਰਦਿਆਂ ਆਪਣੀਆਂ ਵਰਦੀਆਂ 'ਤੇ ਹਰਜੀਤ ਸਿੰਘ ਦੀ ਨੇਮ ਪਲੇਟ ਲਗਾਈ।
ਇਸ ਮੌਕੇ ਡੀਐਸਪੀ ਹੁਸ਼ਿਆਰਪੁਰ ਅਮਰਨਾਥ ਨੇ ਕਿਹਾ ਕਿ ਮਾਣਯੋਗ ਡੀਜੀਪੀ ਪੰਜਾਬ ਦੇ ਹੁਕਮਾਂ ਦੇ ਤਹਿਤ 'ਮੈਂ ਵੀ ਹਰਜੀਤ ਸਿੰਘ' ਅਭਿਆਨ ਦੇ ਤਹਿਤ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕੀਤਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਰਫ਼ਿਊ ਦੌਰਾਨ ਆਪਣੀ ਜਾਨ ਜੋਖ਼ਮ 'ਚ ਪਾ ਕੇ ਡਿਊਟੀ ਕਰ ਰਹੇ ਸਾਰੇ ਕਰਮਚਾਰੀਆਂ ਨੂੰ ਇਜ਼ੱਤ ਦਿਓ।