ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਮਿਆਣੀ ਦੇ ਨੌਜਵਾਨ ਦੀ ਇਟਲੀ ਦੇ ਸ਼ਹਿਰ ਮਾਤੋਵਤੀ 'ਚ ਭੇਦਭਰੇ ਹਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਦਾ ਨਾਮ ਪੂਨਮਦੀਪ ਸਿੰਘ ਸੀ ਜੋ ਰੋਜ਼ੀ ਰੋਟੀ ਅਤੇ ਚੰਗੇ ਭਵਿੱਖ ਲਈ ਪਿਛਲੇ ਦਸ ਸਾਲ ਤੋਂ ਇਟਲੀ ਦੇ ਸ਼ਹਿਰ ਮਾਤੋਵਤੀ 'ਚ ਰਹਿ ਰਿਹਾ ਸੀ। ਪੀੜ੍ਹਤ ਦੇ ਪਰਿਵਾਰ ਵਲੋਂ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਅੱਗੇ ਗੁਹਾਰ ਲਗਾਈ ਹੈ।
ਹੁਸ਼ਿਆਰਪੁਰ ਦੇ ਨੌਜਵਾਨ ਦੀ ਇਟਲੀ 'ਚ ਭੇਦਭਰੀ ਮੌਤ
ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਮਿਆਣੀ ਦੇ ਨੌਜਵਾਨ ਦੀ ਇਟਲੀ ਦੇ ਸ਼ਹਿਰ ਮਾਤੋਵਤੀ 'ਚ ਭੇਦਭਰੇ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਦਾ ਨਾਮ ਪੂਨਮਦੀਪ ਸਿੰਘ ਸੀ ਜੋ ਰੋਜ਼ੀ ਰੋਟੀ ਅਤੇ ਚੰਗੇ ਭਵਿੱਖ ਲਈ ਪਿਛਲੇ ਦਸ ਸਾਲ ਤੋਂ ਇਟਲੀ ਦੇ ਸ਼ਹਿਰ ਮਾਤੋਵਤੀ 'ਚ ਰਹਿ ਰਿਹਾ ਸੀ।
ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਨੌਜਵਾਨ ਪਿਛਲੇ ਦਸ ਸਾਲਾਂ ਤੋਂ ਇਟਲੀ 'ਚ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਇਟਲੀ 'ਚ ਆਪਣੇ ਦੋਸਤ ਦੀ ਜਨਮਦਿਨ ਦੀ ਪਾਰਟੀ 'ਤੇ ਗਿਆ ਸੀ, ਪਰ ਵਾਪਸ ਘਰ ਪਰਤਦੇ ਸਮੇਂ ਉਸ ਦੀ ਮੌਤ ਹੋ ਗਈ, ਜਿਸ ਦੀ ਜਾਣਕਾਰੀ ਉਸਦੇ ਦੋਸਤਾਂ ਵਲੋਂ ਦਿੱਤੀ ਗਈ। ਪਰਿਵਰਾਕ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਂਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਉਸਦੀ ਮੌਤ ਹਾਦਸੇ 'ਚ ਹੋਈ ਜਾਂ ਕਿਸੇ ਵਲੋਂ ਸਾਜਿਸ਼ ਕੀਤੀ ਗਈ।
ਇਹ ਵੀ ਪੜ੍ਹੋ:ਸੂਬੇ 'ਚ ਸਿਹਤ ਸਹੂਲਤਾਂ ਨੂੰ ਲੈ ਕੇ ਕੈਪਟਨ ਅੱਜ ਕਰਨਗੇ ਮੰਤਰੀ ਮੰਡਲ ਨਾਲ ਬੈਠਕ