ਪੰਜਾਬ

punjab

ETV Bharat / state

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ ! - Husband accused of killing wife

ਹੁਸ਼ਿਆਰਪੁਰ ਦੇ ਪਿੰਡ ਫਤਿਹਗੜ੍ਹ ਨਿਆੜਾ ਵਿਖੇ ਇੱਕ ਸ਼ਖ਼ਸ ’ਤੇ ਆਪਣੀ ਹੀ ਪਤਨੀ ਦਾ ਕਤਲ ਕਰਨ ਦਾ ਇਲਜ਼ਾਮ ਲੱਗਿਆ ਹੈ। ਪੇਕੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ ਤੇ ਕਤਲ ਦਾ ਇਲਜ਼ਾਮ ਲਗਾਉਂਦੇ ਹੋਏ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਗਈ ਹੈ।

ਹੁਸ਼ਿਆਰਪੁਰ 'ਚ ਪਤੀ 'ਤੇ ਪਤਨੀ ਦਾ ਕਤਲ ਦਾ ਲੱਗਿਆ ਇਲਜ਼ਾਮ

By

Published : Apr 17, 2022, 6:38 PM IST

ਹੁਸ਼ਿਆਰਪੁਰ: ਖ਼ਬਰ ਹੁਸ਼ਿਆਰਪੁਰ ਦੇ ਨਾਲ ਲੱਗਦੇ ਥਾਣਾ ਬੁੱਲ੍ਹੋਵਾਲ ਦੇ ਅਧੀਨ ਆਉਂਦੇ ਪਿੰਡ ਫਤਹਿਗੜ੍ਹ ਨਿਆੜਾ ਤੋਂ ਹੈ ਜਿੱਥੇ ਕਿ ਇੱਕ ਸ਼ਖ਼ਸ ਉੱਤੇ ਆਪਣੀ ਪਤਨੀ ਦਾ ਗਲ ਘੁੱਟ ਕੇ ਮਾਰਨ ਦੇ ਇਲਜ਼ਾਮ ਲੱਗੇ ਹਨ। ਜਾਣਕਾਰੀ ਮੁਤਾਬਕ ਮੁਮਤਾਜ਼ ਨਾਮ ਦੀ ਇੱਕ ਔਰਤ ਨੂੰ ਉਸਦੇ ਆਪਣੇ ਹੀ ਪਤੀ ਵੱਲੋਂ ਗਲ ਘੁੱਟ ਕੇ ਬੀਤੀ ਰਾਤ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਹੁਸ਼ਿਆਰਪੁਰ 'ਚ ਪਤੀ 'ਤੇ ਪਤਨੀ ਦਾ ਕਤਲ ਦਾ ਲੱਗਿਆ ਇਲਜ਼ਾਮ

ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਦੱਸਿਆ ਕਿ ਉਸ ਦਾ ਪਤੀ ਅਕਸਰ ਹੀ ਸ਼ਰਾਬ ਪੀਣ ਦਾ ਆਦੀ ਸੀ ਅਤੇ ਉਹ ਸ਼ਰਾਬ ਪੀ ਕੇ ਘਰ ਵਿੱਚ ਹਰ ਰੋਜ਼ ਹੀ ਨਿੱਕੀ ਨਿੱਕੀ ਗੱਲ ਪਿੱਛੇ ਲੜਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਵੀ ਕਿਸੇ ਗੱਲ ਕਾਰਨ ਝਗੜਾ ਹੋਇਆ ਅਤੇ ਮੁਮਤਾਜ਼ ਦੇ ਗਲ ਵਿਚ ਕੱਪੜਾ ਪਾ ਕੇ ਉਸਦੇ ਪਤੀ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੀੜਤ ਪਰਿਵਾਰ ਵੱਲੋਂ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਜਦੋਂ ਥਾਣਾ ਬੁੱਲੋਵਾਲ ਦੇ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਅੱਜ ਸਵੇਰੇ ਪਤਾ ਲੱਗਾ ਕਿ ਫਤਹਿਗੜ੍ਹ ਨਿਆੜਾ ਦੇ ਵਿੱਚ ਇੱਕ ਮਹਿਲਾ ਦੀ ਗਲਾ ਘੁੱਟ ਕੇ ਮੌਤ ਕੀਤੀ ਗਈ ਹੈ ਤਾਂ ਤੁਰੰਤ ਹੀ ਪੁਲਿਸ ਨੇ ਉਸਦੇ ਪਤੀ ਦੇ ਖ਼ਿਲਾਫ਼ 302 ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਧੋਖੇ ਨਾਲ ਜ਼ਮੀਨ ਆਪਣੇ ਨਾਂ ਕਰਵਾਉਣ ਵਾਲੇ ਪਤੀ ਪਤਨੀ ਨੂੰ ਪੁਲਿਸ ਨੇ ਕੀਤਾ ਕਾਬੂ

ABOUT THE AUTHOR

...view details