ਹੁਸ਼ਿਆਰਪੁਰ: ਪੰਜਾਬ ਟੈਕਸੀ ਆਪ੍ਰੇਟਰਜ਼ ਯੂਨੀਅਨ ਦੀ ਇਕ ਅਹਿਮ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸ਼ਰਮਾ ਦੀ ਅਗਵਾਈ ’ਚ ਹੋਈ, ਜਿਸ ਵਿੱਚ ਯੂਨੀਅਨ ਦੇ ਹੋਰਨਾਂ ਮੈਂਬਰਾਂ ਨੇ ਵੀ ਭਾਗ ਲਿਆ।
ਟੈਕਸੀ ਯੂਨੀਅਨ ਹੁਸ਼ਿਆਰਪੁਰ ਵੱਲੋਂ ਮੀਟਿੰਗ
ਪੰਜਾਬ ਟੈਕਸੀ ਆਪ੍ਰੇਟਰਜ਼ ਯੂਨੀਅਨ ਦੀ ਇਕ ਅਹਿਮ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸ਼ਰਮਾ ਦੀ ਅਗਵਾਈ ’ਚ ਹੋਈ, ਜਿਸ ਵਿੱਚ ਯੂਨੀਅਨ ਦੇ ਹੋਰਨਾਂ ਮੈਂਬਰਾਂ ਨੇ ਵੀ ਭਾਗ ਲਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਟੈਕਸੀ ਅਪਰੇਟਰਾਂ ਲਈ ਮੋਟਰ ਵਹੀਕਲ ਐਕਟ 2021 ਲਿਆਂਦਾ ਗਿਆ ਹੈ ਜਿਸ ਵਿੱਚ ਕੇਂਦਰ ਵੱਲੋਂ ਟੈਕਸੀ ਦੇ ਕਿੱਤੇ ਨੂੰ ਤਿੰਨ ਵੱਖ ਵੱਖ ਤਰ੍ਹਾਂ ਦੀਆਂ ਕੈਟਾਗਰੀਆਂ ’ਚ ਵੰਡ ਦਿੱਤਾ ਗਿਆ ਹੈ, ਜੋ ਕਿ ਟੈਕਸੀ ਦਾ ਕਿੱਤਾ ਕਰਨ ਵਾਲਿਆਂ ਲਈ ਬੇਹੱਦ ਨੁਕਸਾਨਦਾਇਕ ਹੈ।
ਉਨ੍ਹਾਂ ਕਿਹਾ ਕਿ ਉਕਤ ਬਿੱਲ ’ਚ ਕੇਂਦਰ ਸਰਕਾਰ ਵੱਲੋਂ ਟੈਕਸ ਦੀਆਂ ਜੋ ਸਲੈਬਾਂ ਤੈਅ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਪੂਰਾ ਕਰਨਾ ਟੈਕਸੀ ਚਾਲਕਾਂ ਤੇ ਮਾਲਕਾਂ ਲਈ ਬੇਹੱਦ ਮੁਸ਼ਕਿਲ ਹੈ। ਉਨ੍ਹਾਂ ਦੱਸਿਆ ਕਿ ਰੋਸ ਵਜੋਂ 22 ਮਾਰਚ ਨੂੰ ਟੈਕਸੀ ਦੇ ਕਿੱਤੇ ਨਾਲ ਸਬੰਧਤ ਵਿਅਕਤੀਆਂ ਵੱਲੋਂ ਭਾਰਤ ਭਰ ’ਚ ਦੁਪਹਿਰ ਬਾਰਾਂ ਵਜੇ ਤੋਂ ਲੈ ਕੇ ਤਿੰਨ ਵਜੇ ਤਕ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ।