ਗੜ੍ਹਸ਼ੰਕਰ/ਹੁਸ਼ਿਆਰਪੁਰ:ਗੰਦੇ ਪਾਣੀ ਤੋਂ ਪਰੇਸ਼ਾਨ ਹੋਏ ਪਿੰਡ ਮਹਿੰਦਵਾਣੀ ਅਤੇ ਇਸ ਦੇ ਆਸ-ਪਾਸ (villagers staged a protest) ਦੇ ਇਲਾਕਿਆਂ ਦੇ ਲੋਕਾਂ ਨੇ ਫੈਕਟਰੀ ਖਿਲਾਫ਼ ਧਰਨਾ ਲਾਇਆ। ਇਹ ਧਰਨਾ ਦਿਨ-ਰਾਤ ਲਗਾਤਾਰ ਚੱਲ ਰਿਹਾ ਹੈ। ਇਸ ਮੌਕੇ 'ਲੋਕ ਬਚਾਓ-ਪਿੰਡ ਬਚਾਓ' ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਉਕਤ ਫੈਕਟਰੀ ਵੱਲੋਂ ਇਲਾਕੇ ਵਿਚ ਲਗਾਤਾਰ ਪਾਣੀ ਤੇ ਹਵਾ ਨੂੰ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ। ਜਿਸ ਕਾਰਨ (water pollution in Garhshankar) ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਿਲ ਹੋ ਗਿਆ ਹੈ ਅਤੇ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।
ਇਸ ਤੋਂ ਇਲਾਵਾ ਪਿੰਡ ਓਵਰਲੋਡ ਟਿੱਪਰਾਂ ਅਤੇ ਟਰਾਲੀਆਂ ਨੇ ਲੋਕਾਂ ਦਾ ਜੀਣਾ ਮੁਸ਼ਕਿਲ ਕੀਤਾ ਹੋਇਆ ਹੈ। ਜਿਸ ਤੋਂ ਦੁੱਖੀ ਹੋਕੇ ਲੋਕ ਬਚਾਓ-ਪਿੰਡ ਬਚਾਓ ਸੰਘਰਸ਼ ਕਮੇਟੀ ਵੱਲੋਂ ਪੱਕਾ ਮੋਰਚਾ ਲਾਕੇ ਧਰਨਾ ਲਗਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਰੀ ਮੌਕਾ ਵੇਖ ਚੁੱਕੇ ਹਨ। ਪਰ ਹਾਲੇ ਤੱਕ ਇਸ ਸਮੱਸਿਆ ਦਾ ਕੋਈ ਸਥਾਈ ਹੱਲ (water pollution of the soap factory) ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦਾ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ। ਜਦੋਂ ਤੱਕ ਫੈਕਟਰੀ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਦਾ ਕੋਈ ਸਥਾਈ ਹੱਲ ਨਹੀਂ ਕੀਤਾ ਜਾਂਦਾ ਹੈ।