ਹੁਸ਼ਿਆਰਪੁਰ:ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ 8 ਅਕਤੂਬਰ ਆਪਣੇ ਦਫਤਰ ਵਿਖੇ ਹਲਕੇ ਦੇ ਪਿੰਡਾਂ ਵਿੱਚ 25 ਜਰੂਰਤਮੰਦ ਲੋਕਾਂ ਨੂੰ ਪੱਕੇ ਮਕਾਨ ਬਣਾਉਣ ਲਈ ਚੈੱਕ ਵੰਡੇ ਗਏ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਪੰਜਾਬ ਦੇ ਵਿੱਚ ਕੱਚੇ ਮਕਾਨ ਅਤੇ ਕੱਚੇ ਮੁਲਾਜਮ ਨਹੀਂ ਰਹਿਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਅਨੂੰਸਾਰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ 9 ਹਜ਼ਾਰ ਦੇ ਕਰੀਬ ਅਧਿਆਪਕਾਂ ਨੂੰ ਪੱਕਾ ਕੀਤਾ ਹੈ ਅਤੇ ਅੱਜ ਜਰੂਰਤਮੰਦ ਲੋਕਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਚੈੱਕ ਵੰਡੇ ਗਏ ਹਨ।