ਹੁਸ਼ਿਆਰਪੁਰ: ਇੱਕ ਪਾਸੇ ਜਿੱਥੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਬੀਜੇਪੀ ਲੀਡਰਾਂ ਨੂੰ ਕਿਸਾਨਾਂ ਦਾ ਵਿਰੋਧ ਸਹਿਣਾ ਪੈ ਰਿਹਾ ਹੈ।
ਇਸੇ ਦੇ ਤਹਿਤ ਜਿਲ੍ਹੇ ਚ ਕਿਸਾਨਾਂ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੋਮ ਪ੍ਰਕਾਸ਼ ਦੀ ਮੁਕੇਰੀਆ ਫੇਰੀ ਨੂੰ ਦੇਖਦੇ ਹੋਏ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਰੈਸਟਹਾਉਸ ਦੇ ਬਾਹਰ ਧਰਨਾ ਲਗਾਇਆ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਕਾਫੀ ਧੱਕਾ ਮੁੱਕੀ ਹੋਈ।