ਪੰਜਾਬ

punjab

ETV Bharat / state

gunfight: ਹੁਸ਼ਿਆਰਪੁਰ 'ਚ ਰੰਜਿਸ਼ ਦੇ ਚੱਲਦੇ ਚੱਲੀਆਂ ਗੋਲੀਆਂ,ਇੱਕ ਗੰਭੀਰ ਜ਼ਖ਼ਮੀ - ਹਸਪਤਾਲ

ਹੁਸ਼ਿਆਰਪੁਰ ਚ ਪੁਰਾਣੀ ਰੰਜਿਸ਼ ਦੇ ਚੱਲਦੇ ਇੱਕ ਧਿਰ ਨੇ ਦੂਜੀ ਧਿਰ ਤੇ ਗੋਲੀਆਂ ਚਲਾਈਆਂ ਗਈਆਂ ਹਨ ।ਇਸ ਘਟਨਾ ਦੇ ਵਿੱਚ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ ਜਿਸਨੂੰ ਇਲਾਜ ਦੇ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੁਸ਼ਿਆਰਪੁਰ ਚ ਰੰਜਿਸ਼ ਦੇ ਚੱਲਦੇ ਚੱਲੀਆਂ ਗੋਲੀਆਂ
ਹੁਸ਼ਿਆਰਪੁਰ ਚ ਰੰਜਿਸ਼ ਦੇ ਚੱਲਦੇ ਚੱਲੀਆਂ ਗੋਲੀਆਂ,ਇੱਕ ਗੰਭੀਰ ਜ਼ਖ਼ਮੀ

By

Published : Jun 21, 2021, 12:17 PM IST

ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਬੀਤੀ ਰਾਤ ਗੋਲੀ ਚੱਲਣ ਨਾਲ ਇੱਕ ਵਿਅਤਕੀ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਦਿੰਦੇ ਹੋਏ ਕਰਨਵੀਤ ਪੁੱਤਰ ਗੁਰਚਰਨ ਸਿੰਘ ਪਿੰਡ ਮੋਰਾਂਵਾਲੀ ਨੇ ਦੱਸਿਆ ਕਿ ਉਹ ਜਸਕਰਨ ਪੁੱਤਰ ਕੁਲਵਿੰਦਰ ਸਿੰਘ ਪਿੰਡ ਮੋਰਾਂਵਾਲੀ ਨਾਲ ਪਿੰਡ ਦੇ ਗੁਰਦੁਆਰਾ ਵਿੱਖੇ ਮੱਥਾ ਟੇਕ ਕੇ ਗਰਾਊਂਡ ਵੱਲ ਨੂੰ ਜਾ ਰਹੇ ਸਨ ਤਾਂ ਪਿੰਡ ਦੇ 10 ਦੇ ਕਰੀਬ ਨੌਜਵਾਨ ਉਨ੍ਹਾਂ ਕੋਲ ਆਏ ਜਿਨ੍ਹਾਂ ਨੇ ਉਨ੍ਹਾਂ ਤੇ ਗੋਲੀਆਂ ਚਲਾਣੀਆਂ ਸ਼ੁਰੂ ਕਰ ਦਿੱਤੀਆਂ।

ਹੁਸ਼ਿਆਰਪੁਰ ਚ ਰੰਜਿਸ਼ ਦੇ ਚੱਲਦੇ ਚੱਲੀਆਂ ਗੋਲੀਆਂ,ਇੱਕ ਗੰਭੀਰ ਜ਼ਖ਼ਮੀ

ਇਸ ਸਬੰਧੀ ਨੌਜਵਾਨ ਨੇ ਦੱਸਿਆ ਕਿ ਉਕਤ ਨੌਜਵਾਨਾਂ ਵੱਲੋਂ ਲਗਭਗ 10 ਦੇ ਕਰੀਬ ਫਾਇਰ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਇਕ ਗੋਲੀ ਜਸਕਰਨ ਪੁੱਤਰ ਕੁਲਵਿੰਦਰ ਨੂੰ ਲੱਗ ਗਈ। ਜਿਸ ਤੋਂ ਬਾਅਦ ਉਹ ਕਿਸੇ ਤਰ੍ਹਾਂ ਆਪਣੀ ਜਾਨ ਬਚਾਕੇ ਉਥੋਂ ਭੱਜੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ। ਪੀੜਤ ਨੌਜਵਾਨ ਨੇ ਦੱਸਿਆ ਕਿ ਉਕਤ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਨ੍ਹਾਂ ਘਰ ਬਾਹਰ ਜਾ ਕੇ ਲਲਕਾਰੇ ਵੀ ਮਾਰੇ ਗਏ ਹਨ।

ਜਾਣਾਕਾਰੀ ਅਨੁਸਾਰ ਗੋਲੀਆਂ ਚਲਾਉਣ ਦਾ ਕਾਰਨ ਆਪਸੀ ਰੰਜਿਸ਼ ਦੱਸਿਆ ਜਾ ਰਿਹਾ ਹੈ।ਪੀੜਤ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਹਸਪਤਾਲ ਦੇ ਡਾਕਟਰਾਂ ਵੱਲੋਂ ਨੌਜਵਾਨ ਦੀ ਹਾਲਤ ਗੰਭੀਰ ਦੇਖਦੇ ਹੋਏ ਉਸਨੂੰ ਚੰਡੀਗੜ੍ਹ ਦੇ ਪੀਜੀਆਈ ਵਿੱਚ ਰੈਫਰ ਕਰ ਦਿੱਤਾ ਹੈ।ਓਧਰ ਇਸ ਮਾਮਲੇ ਨੂੰ ਪੁਲਿਸ ਨੇ ਘਟਨਾ ਸਥਾਨ ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:ਸਾਬਕਾ ਕੌਂਸਲਰ ਦਿਨ-ਦਿਹਾੜੇ ਗੋਲੀਆਂ ਮਾਰਕੇ ਭੁੰਨਿਆਂ

ABOUT THE AUTHOR

...view details