ਹੁਸ਼ਿਆਰਪੁਰ: ਲੋਕਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸਦੇ ਚੱਲਦੇ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਦੱਸ ਦਈਏ ਕਿ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਾਜਾਇਜ਼ ਅਸਲੇ ਅਤੇ ਦਸ ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕੀਤਾ।
ਹੁਸ਼ਿਆਰਪੁਰ ਪੁਲਿਸ ਨੇ ਦੋ ਨੌਜਵਾਨ ਅਸਲੇ ਅਤੇ ਕਾਰਤੂਸਾਂ ਸਣੇ ਕੀਤੇ ਕਾਬੂ - ਮੋਟਰਸਾਈਕਲ ਸਵਾਰ ਦੋ ਨੌਜਵਾਨ
ਲੋਕਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸਦੇ ਚੱਲਦੇ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਦੱਸ ਦਈਏ ਕਿ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਾਜਾਇਜ਼ ਅਸਲੇ ਅਤੇ ਦਸ ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕੀਤਾ।
ਗਸ਼ਤ ਦੌਰਾਨ ਕੀਤੀ ਜਾ ਰਹੀ ਸੀ ਚੈਕਿੰਗ
ਐਸਐਚਓ ਸੀਆਈਏ ਹੁਸ਼ਿਆਰਪੁਰ ਦੇ ਇੰਚਾਰਜ ਸ਼ਿਵ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸੀਆਈਏ ਸਟਾਫ ਦੇ ਅਧਿਕਾਰੀ ਮਹੇਸ਼ ਚੰਦਰ ਵੱਲੋਂ ਟਾਂਡਾ ’ਚ ਗਸ਼ਤ ਦੌਰਾਨ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ ਤਾਂ ਪੁਲਿਸ ਅਧਿਕਾਰੀ ਵੱਲੋਂ ਤੁਰੰਤ ਉਨ੍ਹਾਂ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਦੋ ਪਿਸਟਲ ਅਤੇ ਦਸ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਫਿਲਹਾਲ ਪੁਲਿਸ ਨੇ ਦੋਵੇਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।