ਪੰਜਾਬ

punjab

ETV Bharat / state

50 ਹਜ਼ਾਰ ਇਨਾਮੀ ਇਕਬਾਲ ਸਿੰਘ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ - ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ

ਦੀਪ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਲੁਧਿਆਣਾ ਦੇ ਇਕਬਾਲ ਸਿੰਘ ਨੂੰ ਵੀ ਦਿੱਲੀ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ, ਇਕਬਾਲ ਸਿੰਘ ਲੁਧਿਆਣਾ ਤੇ ਨਿਊ ਅਸ਼ੋਕ ਨਗਰ ਦਾ ਵਸਨੀਕ ਹੈ, 26 ਜਨਵਰੀ ਤੋਂ ਇੱਕ ਦਿਨ ਪਹਿਲਾਂ ਉਹ ਦਿੱਲੀ ਗਿਆ ਸੀ ਅਤੇ ਦਿੱਲੀ ਲਾਲ ਕਿਲੇ ਤੇ ਜਦੋਂ ਨਿਸ਼ਾਨ ਸਾਹਿਬ ਲਹਿਰਾਇਆ ਗਿਆ ਤਾਂ ਦਿੱਲੀ ਪੁਲੀਸ ਵੱਲੋਂ ਜਾਰੀ ਕੀਤੀ ਗਈ ਸੂਚੀ ਵਿਚ ਉਸ ਦਾ ਵੀ ਨਾਂ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ’ਤੇ 50 ਹਜ਼ਾਰ ਦਾ ਇਨਾਮ ਰੱਖਿਆ ਸੀ।

ਤਸਵੀਰ
ਤਸਵੀਰ

By

Published : Feb 10, 2021, 5:15 PM IST

ਹੁਸ਼ਿਆਰਪੁਰ: ਦੀਪ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਲੁਧਿਆਣਾ ਦੇ ਇਕਬਾਲ ਸਿੰਘ ਨੂੰ ਵੀ ਦਿੱਲੀ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ।

ਇਕਬਾਲ ਸਿੰਘ ਲੁਧਿਆਣਾ ਤੇ ਨਿਊ ਅਸ਼ੋਕ ਨਗਰ ਦਾ ਵਸਨੀਕ ਹੈ, 26 ਜਨਵਰੀ ਤੋਂ ਇੱਕ ਦਿਨ ਪਹਿਲਾਂ ਉਹ ਦਿੱਲੀ ਗਿਆ ਸੀ ਅਤੇ ਦਿੱਲੀ ਲਾਲ ਕਿਲੇ ਤੇ ਜਦੋਂ ਨਿਸ਼ਾਨ ਸਾਹਿਬ ਲਹਿਰਾਇਆ ਗਿਆ ਤਾਂ ਦਿੱਲੀ ਪੁਲੀਸ ਵੱਲੋਂ ਜਾਰੀ ਕੀਤੀ ਗਈ ਸੂਚੀ ਵਿਚ ਉਸ ਦਾ ਵੀ ਨਾਂ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ’ਤੇ 50 ਹਜ਼ਾਰ ਦਾ ਇਨਾਮ ਰੱਖਿਆ ਸੀ।

50 ਹਜ਼ਾਰ ਇਨਾਮੀ ਇਕਬਾਲ ਸਿੰਘ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ

ਇਸ ਮਾਮਲੇ ’ਤੇ ਇਕਬਾਲ ਦੇ ਮਾਤਾ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਟੀਵੀ ਤੇ ਦੇਖ ਕੇ ਮਿਲੀ ਸੀ।

ਉਧਰ, ਇਸ ਮਾਮਲੇ ’ਤੇ ਭਾਜਪਾ ਦੇ ਕੌਮੀ ਬੁਲਾਰੇ ਡਾਕਟਰ ਕਮਲਜੀਤ ਸਿੰਘ ਸੋਈ ਨੇ ਕਿਹਾ ਹੈ ਕਿ ਦੇਸ਼ ਅਤੇ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਨੇ ਉਮੀਦ ਜਤਾਈ ਹੈ ਕਿ ਲਾਲ ਕਿਲੇ ’ਤੇ ਹੰਗਾਮਾ ਕਰਨ ਵਾਲਿਆਂ ਨੂੰ ਪੁਲਿਸ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ABOUT THE AUTHOR

...view details