ਪੰਜਾਬ

punjab

ETV Bharat / state

ਲਾਹੇਵੰਦ ਸਾਬਿਤ ਹੋ ਰਹੀ ਸਰਬੱਤ ਸਿਹਤ ਬੀਮਾ ਯੋਜਨਾ: ਈਸ਼ਾ ਕਾਲੀਆ - ਈਸ਼ਾ ਕਾਲੀਆ

ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦਾ ਕਹਿਣਾ ਹੈ ਸਰਬੱਤ ਸਿਹਤ ਬੀਮਾ ਯੋਜਨਾ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ 2 ਲੱਖ 15 ਹਜ਼ਾਰ 632 ਪਰਿਵਾਰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ।

Isha Kalia
ਫ਼ੋਟੋ

By

Published : Dec 2, 2019, 7:01 PM IST

ਹੁਸ਼ਿਆਰਪੁਰ: ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਲਾਹੇਵੰਦ ਸਾਬਿਤ ਹੋ ਰਹੀ ਹੈ ਅਤੇ ਇਸ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਦੇ 2655 ਲਾਭਪਾਤਰੀਆਂ ਵੱਲੋਂ 2 ਕਰੋੜ 35 ਲੱਖ, 88 ਹਜ਼ਾਰ ਰੁਪਏ ਦਾ ਮੁਫ਼ਤ ਇਲਾਜ ਕਰਵਾਇਆ ਜਾ ਚੁੱਕਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 2 ਲੱਖ 15 ਹਜ਼ਾਰ 632 ਪਰਿਵਾਰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਬੀਮਾ ਯੋਜਨਾ ਅਧੀਨ ਮਰਦਮ ਸ਼ੁਮਾਰੀ- 2011 ਅਨੁਸਾਰ ਆਰਥਿਕ ਤੌਰ ਉੱਤੇ ਕਮਜ਼ੋਰ ਪਰਿਵਾਰਾਂ ਨੂੰ ਕਵਰ ਕਰਨ ਤੋਂ ਇਲਾਵਾ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਧਾਰਕ, ਜੇ-ਕਾਰਡ ਹੋਲਡਰ, ਛੋਟੇ ਵਪਾਰੀ ਤੇ ਕਿਰਤ ਵਿਭਾਗ ਵਿਚ ਰਜਿਸਟਰਡ ਉਸਾਰੀ ਕਾਮਿਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਵੀ ਇਸ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 12 ਸਰਕਾਰੀ ਸਿਹਤ ਕੇਂਦਰਾਂ ਤੋਂ ਇਲਾਵਾ ਸੂਚੀਬੱਧ 12 ਪ੍ਰਾਈਵੇਟ ਹਸਪਤਾਲਾਂ ਵਿਚੋਂ ਆਪਣਾ ਇਲਾਜ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਰਕਾਰੀ ਹਸਪਤਾਲਾਂ ਵਿੱਚ 2354 ਅਤੇ ਪ੍ਰਾਈਵੇਟ ਹਸਪਤਾਲਾਂ ਵਿਚ 301 ਸਮੇਤ 2655 ਕਾਰਡ ਧਾਰਕਾਂ ਵਲੋਂ ਮੁਫਤ ਇਲਾਜ ਕਰਵਾਇਆ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 102 ਕਾਮਨ ਸਰਵਿਸ ਸੈਂਟਰ ਹਨ, ਇਸ ਲਈ ਜਿਹੜੇ ਪਰਿਵਾਰਾਂ ਨੇ ਅਜੇ ਤੱਕ ਈ-ਕਾਰਡ ਪ੍ਰਾਪਤ ਨਹੀਂ ਕੀਤਾ, ਉਹ ਇਨ੍ਹਾਂ ਸੈਂਟਰਾਂ ਵਿਚੋਂ ਪ੍ਰਾਪਤ ਕਰ ਸਕਦੇ ਹਨ। ਈਸ਼ਾ ਕਾਲੀਆ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਿਹੜੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ, ਉਸ ਦੀ ਡਿਟੇਲ ਹਸਪਤਾਲਾਂ ਵਿੱਚ ਲਗਾਉਣੀ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸੇ ਵੀ ਕਾਰਡ ਹੋਲਡਰ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਮੈਡੀਕਲ ਕਮਿਸ਼ਨਰ ਅਤੇ ਨੋਡਲ ਅਫ਼ਸਰ ਡਾ. ਸਤਪਾਲ ਗੋਜਰਾ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 1351 ਤਰ੍ਹਾਂ ਦੇ ਇਲਾਜ ਦੇ ਪੈਕੇਜ ਨਿਰਧਾਰਿਤ ਕੀਤੇ ਗਏ ਹਨ, ਜਿਸ ਤਹਿਤ ਛੋਟੀਆਂ-ਛੋਟੀਆਂ ਬਿਮਾਰੀਆਂ ਤੋਂ ਲੈ ਕੇ ਮਹਿੰਗੇ ਆਪਰੇਸ਼ਨ ਵੀ ਮੁਫਤ ਕੀਤੇ ਜਾ ਰਹੇ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਪਰਿਵਾਰਾਂ ਨੇ ਅਜੇ ਤੱਕ ਈ-ਕਾਰਡ ਪ੍ਰਾਪਤ ਨਹੀਂ ਕੀਤਾ, ਉਹ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਚ ਜਾ ਕੇ ਆਪਣਾ ਕਾਰਡ ਜ਼ਰੂਰ ਬਣਵਾਉਣ।

ABOUT THE AUTHOR

...view details