ਹੁਸ਼ਿਆਰਪੁਰ : ਪੰਜਾਬ ਦੇ ਖ਼ਜ਼ਾਨਾ ਮੰਤਰੀ ਵਲੋਂ 2020-21 ਦਾ ਬਜ਼ਟ ਪੇਸ਼ ਕਰਨ ਤੋਂ ਬਾਅਦ ਵੱਖ-ਵੱਖ ਸਿਆਸੀ ਲੀਡਰਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ, ਉੱਥੇ ਹੀ ਬਜਟ ਬਾਰੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਅਤੇ ਐਨ.ਆਰ.ਆਈ ਵਿੰਗ ਦੇ ਪੰਜਾਬ ਪ੍ਰਧਾਨ ਨੇ ਕਿਹਾ ਪੰਜਾਬ ਸਰਕਾਰ ਵਲੋਂ ਜੋ ਬਜਟ ਪੇਸ਼ ਕੀਤਾ ਹੈ, ਉਸ ਵਿੱਚ ਸਿਰਫ਼ ਫ਼ਾਈਲ ਦਾ ਰੰਗ ਹੀ ਬਦਲਿਆ ਹੋਰ ਇਸ ਵਿੱਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ।
ਜੈ ਸਿੰਘ ਰੋੜੀ ਨੇ ਕਿਹਾ ਕਿ ਆਪ ਆਦਮੀ ਪਾਰਟੀ ਦਿੱਲੀ ਦੇ ਬਜਟ ਨਾਲ ਤੁਲਨਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਾਸ ਕੀਤਾ ਬਜ਼ਟ ਲੋਕ ਹਿਤੈਸ਼ੀ ਹੈ, ਤੇ ਉਹ ਇਸ ਬਾਰੇ ਆਉਣ ਵਾਲੇ 3 ਦਿਨਾਂ ਵਿੱਚ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਨੂੰ ਘੇਰਣਗੇ।