ਪੰਜਾਬ

punjab

ETV Bharat / state

ਜਨ ਔਸ਼ਧੀ ਦਿਵਸ : ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ - pmjac

ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿੱਚ ਜਨ ਔਸ਼ਦੀ ਦਿਵਸ ਸਬੰਧੀ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਵਿੱਚ ਕੇਂਦਰੀ ਰਾਜ ਮੰਤਰੀ ਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਸੋਮ ਪ੍ਰਕਾਸ਼ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ।

ਜਨ ਔਸ਼ਧੀ ਦਿਵਸ : ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਕਰਵਾਇਆ ਗਿਆ  ਜ਼ਿਲ੍ਹਾ ਪੱਧਰੀ ਸਮਾਗਮ
ਜਨ ਔਸ਼ਧੀ ਦਿਵਸ : ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ

By

Published : Mar 7, 2020, 9:50 PM IST

ਹੁਸ਼ਿਆਰਪੁਰ : ਸਿਵਲ ਹਸਪਤਾਲ ਵਿੱਚ ਜਨ ਔਸ਼ਦੀ ਦਿਵਸ ਸਬੰਧੀ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਵਿੱਚ ਕੇਂਦਰੀ ਰਾਜ ਮੰਤਰੀ ਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਸੋਮ ਪ੍ਰਕਾਸ਼ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ।

ਇਸ ਸਮਾਗਮ ਵਿੱਚ ਜਨ ਔਸ਼ਦੀ ਦੀ ਸਹੂਲਤ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਇਸ ਮੌਕੇ ਹਾਜ਼ਰ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦਿਵਸ ਸਬੰਧੀ ਭਾਸ਼ਣ ਦਾ ਸਿੱਧਾ ਪ੍ਰਸਾਰਣ ਦਿਖਾਇਆ ਗਿਆ।

ਜਨ ਔਸ਼ਧੀ ਦਿਵਸ : ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਦੀ ਯੋਜਨਾ ਦੀ ਸੇਵਾ ਆਮ ਲੋਕਾਂ ਨੂੰ ਸਸਤੀਆਂ ਦਵਾਈਆਂ ਦੇਣ ਲਈ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ :

ਉਨ੍ਹਾਂ ਦੱਸਿਆ ਇਸ ਸਹੂਲਤ ਵਿੱਚ ਆਮ ਲੋਕਾਂ ਨੂੰ ਸਸਤੇ ਭਾਅ 'ਤੇ ਵਧੀਆਂ ਦਵਾਈਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਜਿਸ ਨਾਲ ਲੋਕ ਆਪਣਾ ਸਸਤਾ ਤੇ ਵਧੀਆਂ ਇਲਾਜ ਕਰਵਾ ਸਕਦੇ ਹਨ।

ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਇਸ ਸਹੂਲਤ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਆਮ ਲੋਕ ਇਸ ਦਾ ਵਧੇਰੇ ਲਾਭ ਲੈ ਸਕਣ।

ABOUT THE AUTHOR

...view details