ਹੁਸ਼ਿਆਰਪੁਰ: ਪਿੰਡ ਘੱਗਵਾਲ ਕੰਡੋ ਕਰੋੜਾ ਅਤੇ ਪਿੰਡ ਜੁੱਗਿਆਲ ਵਿਖੇ ਪਿਛਲੇ 5 ਦਿਨਾ ਤੋਂ ਟੂਟੀਆਂ ਵਿੱਚ ਪਾਣੀ ਨਾਂ ਆਉਣ ਕਾਰਨ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਕਾਰਨ ਪਿੰਡ ਦੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੌਰਾਨ ਪਿੰਡ ਦੀ ਪੰਚਾਇਤ ਦੇ ਯਤਨਾਂ ਸਦਕਾ ਦਾਨੀ ਸੱਜਣਾਂ ਵਲੋਂ ਹਰ ਰੋਜ਼ ਕਰੀਬ 3 ਟੈਂਕਰ ਪਾਣੀ ਭੇਜ ਕੇ, ਲੋਕਾਂ ਦੀ ਪਿਆਸ ਬੁਝਾਉਣ ਦਾ ਕੰਮ ਕੀਤਾ ਜਾ ਰਿਹਾ ਹੈ।
ਪਾਣੀ ਲਈ ਖੱਜਲ ਖੁਆਰ ਹੁੰਦੇ ਪਿੰਡ ਵਾਸੀ ਲੋਕਾਂ ਨੂੰ ਲੋੜੀਂਦਾ ਪਾਣੀ ਹੀ ਮਿਲ ਰਿਹਾ ਹੈ ਜਿਸ ਕਰਕੇ ਕੱਪੜੇ ਧੋਣੇ ਅਤੇ ਰੋਟੀ ਬਣਾਉਣੀ ਅਤੇ ਪਸ਼ੂਆਂ ਲਈ ਪਾਣੀ ਦੀ ਵੱਡੀ ਮੁਸ਼ਕਲ ਹੈ। ਇਸ ਮੌਕੇ ਸਮੂਹ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਪਰਸ਼ਾਸ਼ਨ ਨੇ ਕੋਈ ਢੁੱਕਵੇਂ ਕਦਮ ਨਹੀਂ ਚੁੱਕੇ ਗਏ।
ਪਿੰਡ ਵਾਲਿਆਂ ਨੇ ਦੱਸਿਆ ਕਿ ਹਰ ਹਰ ਵਾਰ ਗਰਮੀਆਂ ’ਚ ਉਨ੍ਹਾਂ ਨੂੰ ਪਾਣੀ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਹੈ। ਉਨ੍ਹਾ ਦੱਸਿਆ ਇਸ ਵਾਰ ਵੀ ਪਿਛਲੇ ਪੰਜ ਦਿਨਾਂ ਤੋਂ ਪਾਣੀ ਨਾ ਮਿਲਣ ਕਾਰਨ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਪਰ ਜਲ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਜਲ ਵਿਭਾਗ ਅਤੇ ਪ੍ਰਸ਼ਾਸ਼ਨ ਗੂੜ੍ਹੀ ਨੀਂਦ ਤੋਂ ਜਾਗਦਾ ਹੈ।
ਇਹ ਵੀ ਪੜ੍ਹੋ: ਬੇਅਦਬੀ ਮੁੱਦੇ ’ਤੇ ਸਿੱਧੂ ਦਾ ਹੁਣ ਕੈਪਟਨ ਦੇ ਨਾਲ ਬਾਦਲਾਂ 'ਤੇ 'ਵੀਡੀਓ ਅਟੈਕ' !