ਹੁਸ਼ਿਆਰਪੁਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਦੇ ਚੱਲਦਿਆਂ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ 15 ਮਈ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਵਲੋਂ ਰਾਤ ਦਾ ਕਰਫਿਊ ਵੀ ਲਗਾਇਆ ਗਿਆ ਹੈ। ਸਰਕਾਰ ਦੇ ਹੁਕਮਾਂ ਨੂੰ ਲੈਕੇ ਜਿਥੇ ਪੁਲਿਸ ਵਲੋਂ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ, ਉਥੇ ਹੀ ਸ਼ਰਾਬ ਦੇ ਕਾਰੋਬਾਰੀ ਬੇਖੌਫ ਚੋਰ ਮੋਰੀ ਤੋਂ ਸ਼ਰਾਬ ਦੀ ਵਿਕਰੀ ਕਰ ਰਹੇ ਹਨ।
ਪੰਜਾਬ 'ਚ ਸ਼ਰਾਬ ਠੇਕਿਆਂ ਲਈ ਨਹੀਂ ਕੋਈ ਕਰਫਿਊ...?
ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਦੇ ਚੱਲਦਿਆਂ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ 15 ਮਈ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਵਲੋਂ ਰਾਤ ਦਾ ਕਰਫਿਊ ਵੀ ਲਗਾਇਆ ਗਿਆ ਹੈ। ਸਰਕਾਰ ਦੇ ਹੁਕਮਾਂ ਨੂੰ ਲੈਕੇ ਜਿਥੇ ਪੁਲਿਸ ਵਲੋਂ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ, ਉਥੇ ਹੀ ਸ਼ਰਾਬ ਦੇ ਕਾਰੋਬਾਰੀ ਬੇਖੌਫ ਚੋਰ ਮੋਰੀ ਤੋਂ ਸ਼ਰਾਬ ਦੀ ਵਿਕਰੀ ਕਰ ਰਹੇ ਹਨ।
ਤਾਜ਼ਾ ਮਾਮਲਾ ਹੁਸ਼ਿਆਰਪੁਰ ਫਗਵਾੜਾ ਰੋਡ 'ਤੇ ਖੁੱਲ੍ਹੇ ਸ਼ਰਾਬ ਦੇ ਠੇਕੇ ਦਾ ਹੈ, ਜਿਥੇ ਚੋਰ ਮੋਰੀ ਤੋਂ ਸ਼ਰਬਾ ਦੀ ਵਿਕਰੀ ਕੀਤੀ ਜਾ ਰਹੀ ਸੀ। ਇਸ ਸਬੰਧੀ ਜਦੋਂ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਿਸ ਮੌਕੇ 'ਤੇ ਵੀ ਪਹੁੰਚੀ ਪਰ ਸ਼ਰਾਬ ਦਾ ਕਰਿੰਦਾ ਠੇਕੇ ਵਿਚੋਂ ਨਹੀਂ ਨਿਕਲਿਆ। ਇਸ ਦੇ ਨਾਲ ਹੀ ਕੁਝ ਦੇਰ ਬਾਅਦ ਸ਼ਰਾਬ ਠੇਕੇ ਦਾ ਕਰਿੰਦਾ ਮੌਕੇ ਤੋਂ ਰਫੂਚੱਕਰ ਹੋ ਗਿਆ। ਇਸ ਸਬੰਧੀ ਜਦੋਂ ਮਾਡਲ ਟਾਊਨ ਦੇ ਐੱਸਐੱਚਓ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਣਕਾਰੀ ਲੈਕੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਜਲੰਧਰ ਦੀ ਸਬਜ਼ੀ ਮੰਡੀ 'ਚ ਸਿਹਤ ਵਿਭਾਗ ਕੋਰੋਨਾ ਟੈਸਟਿੰਗ ਦੇ ਨਾਂਅ 'ਤੇ ਕਰ ਰਿਹੈ ਡਰਾਮਾ