ਪੰਜਾਬ

punjab

ETV Bharat / state

3.50 ਲੱਖ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਏ ਲੁਟੇਰੇ, ਘਟਨਾ ਸੀਸੀਟੀਵੀ 'ਚ ਕੈਦ - crime in hoshiarpur

ਹੁਸ਼ਿਆਰਪੁਰ ਸ਼ਹਿਰ ਦੇ ਬਹਾਦਰਪੁਰ ਇਲਾਕੇ ਵਿੱਚ ਸਨਿੱਚਰਵਾਰ ਸਵੇਰੇ 5.15 ਵਜੇ ਕਰੀਬ ਲੁਟੇਰੇ 3.50 ਲੱਖ ਰੁਪਏ ਦੀ ਰਕਮ ਲੈ ਕੇ ਫ਼ਰਾਰ ਹੋ ਗਏ।

Hoshiarpur city, loot in hoshiarpur
ਫ਼ੋਟੋ

By

Published : Jan 4, 2020, 5:28 PM IST

ਹੁਸ਼ਿਆਰਪੁਰ: ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿੱਚ ਲੁੱਟ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਸ਼ਹਿਰ ਦੇ ਬਹਾਦਰਪੁਰ ਇਲਾਕੇ ਵਿੱਚ ਸ਼ਨੀਵਾਰ ਸਵੇਰੇ 5.15 ਵਜੇ ਦੇ ਕਰੀਬ ਲੁਟੇਰੇ 3.50 ਲੱਖ ਰੁਪਏ ਦੀ ਰਕਮ ਲੈ ਕੇ ਫ਼ਰਾਰ ਹੋ ਗਏ। ਦੋਹਾਂ ਲੁਟੇਰਿਆਂ ਦੀ ਵੀਡੀਓ ਰਿਕਾਰਡਿੰਗ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਵੇਖੋ ਵੀਡੀਓ

ਗਾਂਧੀ ਕੁਟੀਆ ਦੇ ਮਾਲਿਕ ਕਰਨ ਗਾਂਧੀ ਜਦੋਂ ਅੱਜ ਸਵੇਰੇ 5: 15 ਵਜੇ ਖੰਨਾ ਲਾਕੜ ਮੰਡੀ ਲਈ ਰਵਾਨਾ ਹੋਏ ਤਾਂ ਉਨ੍ਹਾਂ ਦੇ ਹੱਥ ਵਿੱਚ ਇੱਕ ਬੈਗ ਸੀ ਜਿਸ ਦੀ ਕੀਮਤ 3.50 ਸੀ। ਜਦੋਂ ਉਹ ਆਪਣੀ ਕਾਰ ਵਿੱਚ ਬੈਠਣ ਲੱਗਾ ਤਾਂ, 2 ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ।

ਲੁਟੇਰੇ ਪੈਸਿਆਂ ਵਾਲਾ ਬੈਗ ਲੈ ਕੇ ਫ਼ਰਾਰ ਹੋ ਗਏ। ਕਰਨ ਗਾਂਧੀ ਦੇ ਅਨੁਸਾਰ ਉਹ ਲੱਕੜ ਮੰਡੀ ਵਿੱਚ ਤਰਖਾਣ ਦਾ ਕੰਮ ਕਰਦਾ ਹੈ ਅਤੇ ਆਮ ਵਾਂਗ ਸਵੇਰੇ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਕਰ ਮੌਕੇ ਤੋਂ ਫ਼ਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਪਰ ਪਹੁੰਚ ਕਰ ਸੀਸੀਟੀਵੀ ਦੇ ਆਧਾਰ 'ਤੇ ਜਾਂਚ ਸ਼ੁਰੂ ਕਰਦੀ ਹੈ। ਸ਼ੱਕ ਦੀ ਸ਼ੁਰੂਆਤੀ ਤਫ਼ਤੀਸ਼ ਦੇ ਆਧਾਰ 'ਤੇ ਇਕ ਵਿਅਕਤੀ ਦੀ CCTV ਫੁਟੇਜ ਦੇ ਆਧਾਰ' ਤੇ ਹਿਰਾਸਤ 'ਚ ਲਿਆ ਗਿਆ ਹੈ।

ਡੀਐਸਪੀ ਜਗਦੀਸ਼ ਅਤਰੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਚੋਰੀ ਦੀ ਵਾਰਦਾਤ ਦੀ ਵੀਡੀਓ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ ਜਿਸ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹਮਲਾ: ਜਾਣੋ ਕੀ ਹੈ ਪੂਰਾ ਮਾਮਲਾ

ABOUT THE AUTHOR

...view details