ਪੰਜਾਬ

punjab

ETV Bharat / state

ਚੋਣਾਂ ਦੌਰਾਨ ਸੁਨੀਲ ਜਾਖੜ ਵੱਲੋਂ ਹਿੰਦੂ ਸਿੱਖਾਂ ਦਾ ਮਸਲਾ ਖੜਾ ਕਰਨਾ ਬਹੁਤ ਹੀ ਗੰਭੀਰ ਗੱਲ: ਮਨੀਸ਼ ਤਿਵਾੜੀ - ਮਨੀਸ਼ ਤਿਵਾੜੀ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਜਿਥੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ ਉੱਥੇ ਹੀ ਕਾਂਗਰਸ ਪਾਰਟੀ ਦੇ ਵਿੱਚ ਬਿਆਨਬਾਜ਼ੀ ਦਾ ਮਾਹੌਲ ਵੀ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਹੈ।

ਮਨੀਸ਼ ਤਿਵਾੜੀ
ਮਨੀਸ਼ ਤਿਵਾੜੀ

By

Published : Feb 12, 2022, 8:14 PM IST

ਹੁਸ਼ਿਆਰਪੁਰ:ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਜਿਥੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ ਉੱਥੇ ਹੀ ਕਾਂਗਰਸ ਪਾਰਟੀ ਦੇ ਵਿੱਚ ਬਿਆਨਬਾਜ਼ੀ ਦਾ ਮਾਹੌਲ ਵੀ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਹੈ। ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਚੇਅਰਮੈਨ ਇਲੈਕਸ਼ਨ ਕਮੇਟੀ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਬਣਨ ਦੇ ਸੰਬੰਧ ਵਿੱਚ ਦਿੱਤੇ ਹੋਏ ਬਿਆਨ 'ਤੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ।

ਸ਼੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਮਨੀਸ਼ ਤਿਵਾੜੀ ਨੇ ਕਿਹਾ ਕਿ ਜੋ ਪੰਜਾਬ ਦੇ ਵਿੱਚ ਹਿੰਦੂ ਸਿੱਖ ਦੀ ਗੱਲ ਕਰਦਾ ਹੈ। ਉਹ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਅਤੇ ਉਹ ਆਈ. ਐਸ. ਆਈ ਦਾ ਏਜੰਟ ਦੇ ਰੂਪ ਵਿੱਚ ਕੰਮ ਕਰ ਰਿਹਾ ਹੈ।

ਚੋਣਾਂ ਦੌਰਾਨ ਸੁਨੀਲ ਜਾਖੜ ਵੱਲੋਂ ਹਿੰਦੂ ਸਿੱਖਾਂ ਦਾ ਮਸਲਾ ਖੜਾ ਕਰਨਾ ਬਹੁਤ ਹੀ ਗੰਭੀਰ ਗੱਲ

ਦੱਸ ਦਈਏ ਕਿ ਮਨੀਸ਼ ਤਿਵਾੜੀ ਸਾਂਸਦ ਸ੍ਰੀ ਆਨੰਦਪੁਰ ਸਾਹਿਬ ਹਲਕਾ ਗੜ੍ਹਸ਼ੰਕਰ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਪ੍ਰੀਤ ਸਿੰਘ ਲਾਲੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੇ ਲਈ ਗੜ੍ਹਸ਼ੰਕਰ ਵਿਖੇ ਪਹੁੰਚੇ ਹੋਏ ਸਨ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਂਸਦ ਮਨੀਸ਼ ਤਿਵਾੜੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਗੜ੍ਹਸ਼ੰਕਰ ਦੇ ਵਿੱਚ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਪਾਰਟੀ ਛੱਡ ਚੁੱਕੇ ਹਨ ਅਤੇ ਨਿਮਿਸ਼ਾ ਮਹਿਤਾ ਸਪੋਕਸਪਰਸਨ ਪੰਜਾਬ ਕਾਂਗਰਸ ਚ ਬੀਜੇਪੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ, ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਹੀ ਲੀਡਰ ਨੇ ਉਨ੍ਹਾਂ ਨੂੰ ਐਮ.ਪੀ. ਦੇ ਇਲੈਕਸ਼ਨਾਂ ਤੇ ਵਿਚ ਜਿਤਾਉਣ ਦੇ ਲਈ ਪੂਰੀ ਮੱਦਦ ਕੀਤੀ ਸੀ।

ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੇ ਕਾਂਗਰਸ ਪਾਰਟੀ ਵੱਲੋਂ ਟਿਕਟਾਂ ਦੀ ਵੰਡ ਤੇ ਲਗਾਏ ਆਰੋਪ ਤੇ ਸਾਂਸਦ ਮਨੀਸ਼ ਤਿਵਾੜੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਵਿੱਚ ਅਜਿਹੇ ਦਿੱਤੇ ਹੋਏ ਬਿਆਨ ਪਾਰਟੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਸ ਮੌਕੇ ਮਨੀਸ਼ ਤਿਵਾੜੀ ਸਾਂਸਦ ਨੇ ਕਿਹਾ ਕਿ ਕਾਂਗਰਸ ਹਾਈ ਕਮਾਨ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੇ ਬਿਆਨਾਂ ਤੇ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ:ਲੋਕਸਭਾ ਹਲਕਾ ਗੁਰਦਾਸਪੁਰ ’ਚ ਅੱਜ ਵੀ ਲੋਕਾਂ ਨੂੰ ਸਾਂਸਦ ਸੰਨੀ ਦਿਓਲ ਦਾ ਇੰਤਜ਼ਾਰ

ABOUT THE AUTHOR

...view details