ਪੰਜਾਬ

punjab

ETV Bharat / state

ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ

ਅਰੁਣਾਚਲ ਪ੍ਰਦੇਸ਼ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਸੂਬੇਦਾਰ ਹਰਦੀਪ ਸਿੰਘ ਦਾ ਹੁਸ਼ਿਆਰਪੁਰ ਦੇ ਪਿੰਡ ਬਰਾਂਡਾ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਰਕਾਰ ਵੱਲੋਂ ਪਹੁੰਚੇ ਕੈਬਨਿਟ ਮੰਤਰੀ ਜ਼ਿੰਪਾ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ
ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ

By

Published : May 8, 2022, 4:00 PM IST

ਹੁਸ਼ਿਆਰਪੁਰ:ਅਰੁਣਾਚਲ ਪ੍ਰਦੇਸ਼ 'ਚ ਐਲ. ਏ.ਸੀ ਨਾਲ ਦੇਸ਼ ਦੀ ਸੇਵਾ ਕਰਦੇ ਸ਼ਹੀਦ ਹੋਏ ਹੁਸ਼ਿਆਰਪੁਰ ਦੇ ਪਿੰਡ ਬਰਾਂਡਾ ਦੇ ਸੂਬੇਦਾਰ ਹਰਦੀਪ ਸਿੰਘ ਨੂੰ ਉਨ੍ਹਾਂ ਦੇ ਪਿੰਡ 'ਚ ਹੀ ਫੌਜੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜ਼ਿੰਪਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਦੌਰਾਨ ਵਿਧਾਇਕ ਉੜਮੁੜ ਸ੍ਰੀ ਜਸਵੀਰ ਸਿੰਘ ਰਾਜਾ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਤੋਂ ਇਲਾਵਾ ਹੋਰ ਪਤਵੰਤਿਆਂ ਨੇ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਜ਼ਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਪਰਿਵਾਰ ਨੂੰ ਕਦੇ ਵੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ

ਉਨ੍ਹਾਂ ਕਿਹਾ ਕਿ ਸੂਬੇਦਾਰ ਹਰਦੀਪ ਸਿੰਘ ਇੱਕ ਬਹਾਦਰ ਯੋਧਾ ਸਨ ਅਤੇ ਕੌਮ ਉਨ੍ਹਾਂ ਦੀ ਮਹਾਨ ਕੁਰਬਾਨੀ ਲਈ ਹਮੇਸ਼ਾ ਉਨ੍ਹਾਂ ਦੀ ਰਿਣੀ ਰਹੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਇਸ ਦੌਰਾਨ ਸ਼ਹੀਦ ਦੇ ਪਰਿਵਾਰ ਨੇ ਸ਼ਹਾਦਤ ਉੱਪਰ ਫਕਰ ਮਹਿਸੂਸ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਵਿੱਚ ਕੁਝ ਨਾ ਕੁਝ ਜ਼ਰੂਰ ਬਣਨਾ ਚਾਹੀਦਾ ਹੈ ਤਾਂ ਜੋਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾ ਸਕੇ।

ਇਸ ਦੌਰਾਨ ਮਿਲਟਰੀ, ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਵੱਖ-ਵੱਖ ਖੇਤਰਾਂ ਦੇ ਲੋਕਾਂ ਨੇ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਗੌਰਤਲਬ ਹੈ ਕਿ ਸੂਬੇਦਾਰ ਹਰਦੀਪ ਸਿੰਘ 15 ਪੰਜਾਬ ਰੈਜੀਮੈਂਟ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਸਨ, ਜੋ 6 ਮਈ ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ।

ਇਹ ਵੀ ਪੜ੍ਹੋ:ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਸਰਕਾਰ ਵੱਲੋਂ ਮਦਦ ਦਾ ਐਲਾਨ

ABOUT THE AUTHOR

...view details