ਪੰਜਾਬ

punjab

ETV Bharat / state

ਸਿਵਲ ਹਸਪਤਾਲ ਦਸੂਹਾ ਵਿਖੇ ਤਾਇਨਾਤ ਮੈਡੀਕਲ ਅਫ਼ਸਰ ਮੁਅੱਤਲ - Medical officer posted at Dasuha

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਪਣੇ ਵਿਭਾਗ 'ਚ ਸਖ਼ਤੀ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਕਿਸੇ ਵੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ। ਇਸ ਦੇ ਚੱਲਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਦੇ ਹੁਕਮਾਂ 'ਤੇ ਸਿਵਲ ਹਸਪਤਾਲ ਦਸੂਹਾ 'ਚ ਤੈਨਾਤ ਮੈਡੀਕਲ ਅਫ਼ਸਰ ਨੂੰ ਮੁਅੱਤਲ ਕੀਤਾ ਗਿਆ ਹੈ।

ਸਿਵਲ ਹਸਪਤਾਲ ਦਸੂਹਾ ਵਿਖੇ ਤਾਇਨਾਤ ਮੈਡੀਕਲ ਅਫ਼ਸਰ ਮੁਅੱਤਲ
ਸਿਵਲ ਹਸਪਤਾਲ ਦਸੂਹਾ ਵਿਖੇ ਤਾਇਨਾਤ ਮੈਡੀਕਲ ਅਫ਼ਸਰ ਮੁਅੱਤਲ

By

Published : Nov 1, 2022, 7:46 PM IST

ਚੰਡੀਗੜ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਨਿਰਦੇਸ਼ਾਂ 'ਤੇ ਸਿਵਲ ਹਸਪਤਾਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮੈਡੀਕਲ ਅਫ਼ਸਰ ਸਰਜਰੀ ਨੂੰ ਡਿਊਟੀ 'ਚ ਕੁਤਾਹੀ ਕਰਨ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ:ਵਿਜੀਲੈਂਸ ਨੇ ਮਾਲ ਪਟਵਾਰੀ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਦੇ ਸਿਹਤ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਰਣਜੀਤ ਸਿੰਘ, ਮੈਡੀਕਲ ਅਫ਼ਸਰ ਸਰਜਰੀ ਨੂੰ ਪ੍ਰਬੰਧਕੀ ਆਧਾਰ `ਤੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂਵਲੀ, 1970 ਦੇ ਨਿਯਮ 4 (1) ਅਧੀਨ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ।

ਬੁਲਾਰੇ ਅਨੁਸਾਰ ਸਬੰਧਤ ਅਧਿਕਾਰੀ ਦਾ ਮੁਅੱਤਲੀ ਦੌਰਾਨ ਸਟੇਸ਼ਨ ਮੁੱਖ ਦਫ਼ਤਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਚੰਡੀਗੜ੍ਹ ਹੋਵੇਗਾ।

ਇਹ ਵੀ ਪੜ੍ਹੋ:ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਰੁਜ਼ਗਾਰ ਮੰਗਣ ਵਾਲੇ ਨਹੀਂ ਰੁਜ਼ਗਾਰਦਾਤਾ ਬਣਨਗੇ: ਹਰਜੋਤ ਬੈਂਸ

ABOUT THE AUTHOR

...view details