ਪੰਜਾਬ

punjab

ETV Bharat / state

ਬਲਾਤਕਾਰ ਅਤੇ ਮੌਤ ਮਾਮਲੇ ਨੂੰ ਲੈਕੇ ਲੋਕ ਇਨਸਾਫ਼ ਪਾਰਟੀ ਅਤੇ ਲੋਕ ਸੇਵਾ ਸੁਸਾਇਟੀ ਦੀ ਮੀਟਿੰਗ - ਕਾਨੂੰਨ ਵਿਵਸਥਾ

ਪਿਛਲੇ ਦਿਨੀਂ ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ 'ਚ ਲੜਕੀ ਨਾਲ ਬਲਾਤਕਾਰ ਅਤੇ ਮੌਤ ਮਾਮਲੇ ਨੂੰ ਲੈਕੇ ਲੋਕ ਇਨਸਾਫ਼ ਪਾਰਟੀ ਅਤੇ ਲੋਕ ਸੇਵਾ ਸੁਸਾਇਟੀ ਵਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਵੀ ਕੀਤਾ ਗਿਆ।

ਬਲਾਤਕਾਰ ਅਤੇ ਮੌਤ ਮਾਮਲੇ ਨੂੰ ਲੈਕੇ ਲੋਕ ਇਨਸਾਫ਼ ਪਾਰਟੀ ਅਤੇ ਲੋਕ ਸੇਵਾ ਸੁਸਾਇਟੀ ਦੀ ਮੀਟਿੰਗ
ਬਲਾਤਕਾਰ ਅਤੇ ਮੌਤ ਮਾਮਲੇ ਨੂੰ ਲੈਕੇ ਲੋਕ ਇਨਸਾਫ਼ ਪਾਰਟੀ ਅਤੇ ਲੋਕ ਸੇਵਾ ਸੁਸਾਇਟੀ ਦੀ ਮੀਟਿੰਗ

By

Published : Apr 5, 2021, 3:04 PM IST

ਹੁਸ਼ਿਆਰਪੁਰ: ਪਿਛਲੇ ਦਿਨੀਂ ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ 'ਚ ਲੜਕੀ ਨਾਲ ਬਲਾਤਕਾਰ ਅਤੇ ਮੌਤ ਮਾਮਲੇ ਨੂੰ ਲੈਕੇ ਲੋਕ ਇਨਸਾਫ਼ ਪਾਰਟੀ ਅਤੇ ਲੋਕ ਸੇਵਾ ਸੁਸਾਇਟੀ ਵਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਵੀ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਕੇਸ ਦੀ ਸੁਣਵਾਈ ਫਾਸਟ੍ਰੈਕ ਅਦਾਲਤ 'ਚ ਹੋਣੀ ਚਾਹੀਦੀ ਹੈ ਤਾਂ ਜੋ ਮੁਲਜ਼ਮਾਂ ਨੂੰ ਜਲਦ ਸਜ਼ਾ ਮਿਲ ਸਕੇ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਸਜ਼ਾ ਤੋਂ ਬਾਅਦ ਹੀ ਪਰਿਵਾਰ ਨੂੰ ਇਨਸਾਫ਼ ਮਿਲ ਸਕੇਗਾ ਅਤੇ ਭਵਿੱਖ 'ਚ ਕੋਈ ਅਜਿਹਾ ਹਰਕਤ ਨਹੀਂ ਕਰੇਗਾ।

ਬਲਾਤਕਾਰ ਅਤੇ ਮੌਤ ਮਾਮਲੇ ਨੂੰ ਲੈਕੇ ਲੋਕ ਇਨਸਾਫ਼ ਪਾਰਟੀ ਅਤੇ ਲੋਕ ਸੇਵਾ ਸੁਸਾਇਟੀ ਦੀ ਮੀਟਿੰਗ

ਇਸ ਦੇ ਨਾਲ ਹੀ ਆਗੂਆਂ ਵਲੋਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰਾਂ ਦੀ ਨਾਕਾਮੀ ਕਾਰਨ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਐਨਡੀਆਰਐਫ ਤੋਂ ਪਹਿਲਾਂ ਅਸੀਂ ਕੱਢੇ 13 ਲੋਕ: ਫਾਇਰ ਬ੍ਰਿਗੇਡ ਅਧਿਕਾਰੀ

ABOUT THE AUTHOR

...view details